ਪੰਜਾਬ ‘ਚ ਰਿਕਾਰਡ ਬਾਰਿਸ਼ ਨੇ ਪੈਦਾ ਕੀਤੇ ਹੜ ਵਰਗੇ ਹਾਲਾਤ, ਦਰਿਆਵਾਂ ਨੇੜਲੇ ਇਲਾਕੇ ਡੁੱਬੇ, 30 ਸਾਲ ਬਾਅਦ ਪਈ ਇੰਨੀ ਬਾਰਿਸ਼

ਪੰਜਾਬ ‘ਚ ਰਿਕਾਰਡ ਬਾਰਿਸ਼ ਨੇ ਪੈਦਾ ਕੀਤੇ ਹੜ ਵਰਗੇ ਹਾਲਾਤ, ਦਰਿਆਵਾਂ ਨੇੜਲੇ ਇਲਾਕੇ ਡੁੱਬੇ, 30 ਸਾਲ ਬਾਅਦ ਪਈ ਇੰਨੀ ਬਾਰਿਸ਼

ਜਲੰਧਰ (ਵੀਓਪੀ ਬਿਊਰੋ) ਪੰਜਾਬ ਵਿੱਚ ਬੀਤੇ ਦਿਨੀ ਹੋਈ ਰਿਕਾਰਡ ਬਾਰਿਸ਼ ਤੋਂ ਬਾਅਦ ਹੜ ਵਰਗੇ ਹਾਲਾਤ ਬਣ ਗਏ ਹਨ। ਦਰਿਆਵਾਂ ਨੇੜਲੇ ਇਲਾਕੇ ਤਾਂ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਡੁੱਬ ਗਏ ਹਨ। 30 ਬਾਅਦ ਪੰਜਾਬ ਵਿੱਚ ਅਜਿਹੇ ਹਾਲਾਤ ਬਣੇ ਹਨ, ਜੋ ਲੋਕਾਂ ਨੂੰ ਮੁਸੀਬਤ ਵਿੱਚ ਪਾ ਗਏ ਹਨ। ਹਰ ਪਿੰਡ ਸ਼ਹਿਰ ਵਿੱਚ ਪਾਣੀ ਭਰਿਆ ਹੋਇਆ ਹੈ।

ਰਾਜਸਥਾਨ, ਦਿੱਲੀ ਅਤੇ ਹਰਿਆਣਾ ਦੇ ਉੱਪਰ ਬਣੇ ਡੂੰਘੇ ਘੱਟ ਦਬਾਅ ਵਾਲੇ ਖੇਤਰ ਦੇ ਆਉਣ ਕਾਰਨ ਅਗਲੇ 48 ਘੰਟਿਆਂ ਦੌਰਾਨ ਸੂਬੇ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿੱਚ ਜੁਲਾਈ ਤੋਂ 15 ਅਗਸਤ ਤੱਕ ਮੌਨਸੂਨ ਸੀਜ਼ਨ ਵਿੱਚ 391 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਅਗਲੇ ਦੋ ਦਿਨਾਂ ਤੱਕ ਮੀਂਹ ਜਾਰੀ ਰਹੇਗਾ। ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਨੂੰ ਅਲਰਟ ਕਰਦੇ ਹੋਏ ਮੌਸਮ ਵਿਭਾਗ ਨੇ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਜਲੰਧਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਪੀਏਯੂ ਦੇ ਮੌਸਮ ਵਿਗਿਆਨੀ ਡਾ.ਕੇ.ਕੇ.ਗਿੱਲ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਔਸਤਨ 218 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਸੀ। ਇਸੇ ਤਰ੍ਹਾਂ ਅਗਸਤ ਵਿੱਚ ਮਾਨਸੂਨ ਦੇ 15 ਦਿਨ ਬੀਤ ਚੁੱਕੇ ਹਨ ਅਤੇ ਹੁਣ ਤੱਕ ਸਿਰਫ਼ 173 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਮਾਨਸੂਨ ਦੇ 37 ਦਿਨਾਂ ‘ਚ ਹੁਣ ਤੱਕ 391 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਚੁੱਕੀ ਹੈ, ਜਦਕਿ ਇਨ੍ਹਾਂ ਦੋ ਮਹੀਨਿਆਂ ‘ਚ ਔਸਤਨ 396 ਮਿਲੀਮੀਟਰ ਬਾਰਿਸ਼ ਹੋਈ ਹੈ। 23 ਅਗਸਤ ਤੱਕ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ।

error: Content is protected !!