ਦੋ ਥਾਈਂ ਟੁੱਟਿਆ ਧੁੱਸੀ ਬੰਨ੍ਹ, ਪਿੰਡਾਂ ਵਿਚ ਭਰਿਆ ਪਾਣੀ, ਮੋਟਰਸਾਈਕਲ ਬਚਾਉਂਦਾ ਨੌਜਵਾਨ ਆਪ ਰੁੜ੍ਹਿਆ, ਮੌਤ ਦਾ ਖ਼ਦਸ਼ਾ

ਦੋ ਥਾਈਂ ਟੁੱਟਿਆ ਧੁੱਸੀ ਬੰਨ੍ਹ, ਪਿੰਡਾਂ ਵਿਚ ਭਰਿਆ ਪਾਣੀ, ਮੋਟਰਸਾਈਕਲ ਬਚਾਉਂਦਾ ਨੌਜਵਾਨ ਆਪ ਰੁੜ੍ਹਿਆ, ਮੌਤ ਦਾ ਖ਼ਦਸ਼ਾ


ਵੀਓਪੀ ਬਿਊਰੋ, ਸ਼ਾਹਕੋਟ : ਪੰਜਾਬ ਵਿਚ ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਕਈ ਇਲਾਕਿਆਂ ਤੋਂ ਮੰਦਭਾਗੀਆਂ ਖਬਰਾਂ ਮਿਲ ਰਹੀਆਂ ਹਨ। ਧੁੱਸੀ ਬੰਨ੍ਹ ਦੋ ਥਾਵਾਂ ਤੋਂ ਟੁੱਟਣ ਕਾਰਨ ਕਈ ਪਿੰਡਾਂ ਵਿਚ ਪਾਣੀ ਭਰ ਗਿਆ ਹੈ। ਸ਼ਾਹਕੋਟ ਇਲਾਕੇ ਤੋਂ ਦੇ ਪਿੰਡ ਮੁੰਡੀ ਚੋਲਿਆਂ ਵਿਖੇ ਇਕ ਨੌਜਵਾਨ ਪਾਣੀ ਵਿਚ ਰੁੜ੍ਹ ਗਿਆ ਹੈ।
ਜਾਣਕਾਰੀ ਅਨੁਸਾਰ ਇਲਾਕੇ ਵਿਚ ਮੀਂਹ ਕਾਰਨ ਪਾਣੀ ਦਾ ਪੱਧਰ ਕਾਫੀ ਵਧਿਆ ਹੋਇਆ ਹੈ ਅਤੇ ਬੀਤੀ ਰਾਤ ਮੰਡਾਲਾ ਨੇੜੇ ਇਕ ਨੌਜਵਾਨ ਪਾਣੀ ਵਿਚ ਡੁੱਬ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਲੜਕਾ ਆਪਣਾ ਮੋਟਰਸਾਈਕਲ ਰੁੜ੍ਹਨ ਤੋਂ ਬਚਾਅ ਰਿਹਾ ਸੀ ਕਿ ਤੇਜ਼ ਪਾਣੀ ਦੀ ਚਪੇਟ ਵਿਚ ਆਉਣ ਕਾਰਨ ਖ਼ੁਦ ਵੀ ਰੁੜ੍ਹ ਗਿਆ।


ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਤਾਂ ਮਿਲ ਗਿਆ ਹੈ ਪਰ ਅਰਸ਼ਦੀਪ ਸਿੰਘ ਦਾ ਕੋਈ ਵੀ ਸੁਰਾਗ਼ ਨਹੀਂ ਲੱਗਾ। ਅਜਿਹੀ ਸਥਿਤੀ ਵਿਚ ਨੌਜਵਾਨ ਦੀ ਮੌਤ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਪਰ ਲੜਕੇ ਦੀ ਭਾਲ ਲਗਾਤਾਰ ਜਾਰੀ ਹੈ।

ਸਤਲੁਜ ਦਰਿਆ ‘ਚ ਆਏ ਸਮਰੱਥਾ ਤੋਂ ਵੱਧ ਪਾਣੀ ਨੇ 2 ਥਾਵਾਂ ਤੋਂ ਧੁੱਸੀ ਬੰਨ੍ਹ ਤੋੜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਬੰਨ੍ਹ ‘ਚ ਇਕ ਪਾੜ ਰਾਤ ਦੇ 12.40 ਦੇ ਕਰੀਬ ਅਤੇ ਦੂਜਾ ਪਾੜ ਤੜਕੇ 2 ਵਜੇ ਲੱਖੂ ਦੀਆਂ ਛੰਨਾਂ ਅਤੇ ਨਸੀਰਪੁਰ ਤੋਂ ਪਿਆ ਹੈ। ਚਸ਼ਮਦੀਦਾਂ ਮੁਤਾਬਕ ਪਹਿਲਾਂ ਬੰਨ੍ਹ ‘ਚ ਘਰਲ ਪਿਆ, ਜੋ ਜੱਦੋ-ਜਹਿਦ ਦੇ ਬਾਵਜੂਦ ਪੂਰ ਨਹੀਂ ਹੋਈ ਅਤੇ ਕੁਝ ਸਮੇਂ ਦਰਮਿਆਨ ਵੇਖਦੇ ਹੀ ਵੇਖਦੇ ਪਾੜ ਪੈ ਗਿਆ, ਜਿਸ ਕਾਰਨ ਬੰਨ੍ਹ ਟੁੱਟ ਗਿਆ। ਇਸ ਨਾਲ ਗਿੱਦੜਪਿੰਡੀ ਸਣੇ ਆਸ-ਪਾਸ ਦੇ ਪਿੰਡਾਂ ‘ਚ ਪਾਣੀ ਭਰ ਗਿਆ ਹੈ, ਜਿਸ ਤੋਂ ਬਾਅਦ ਐੱਨ. ਡੀ. ਆਰ. ਐੱਫ਼. ਨੇ ਰੈਸਕਿਊ ਆਪਰੇਸ਼ਨ ਚਲਾਇਆ। ਇਸ ਦੇ ਨਾਲ ਹੀ ਭਾਖੜਾ ਬੰਨ੍ਹ ‘ਚ 20 ਫੁੱਟ ਤੱਕ ਹੋਰ ਪਾਣੀ ਸਟੋਰ ਕਰਨ ਦੀ ਸਮਰੱਥ ਬਚੀ ਹੈ। ਇਸ ਤੋਂ ਬਾਅਦ ਹੈੱਡ ਖੋਲ੍ਹ ਦਿੱਤੇ ਜਾਣਗੇ।

error: Content is protected !!