Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
July
11
ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲ, ਡੇਂਗੂ ਹੋਣ ਦਾ ਸ਼ੱਕ
Latest News
Punjab
ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲ, ਡੇਂਗੂ ਹੋਣ ਦਾ ਸ਼ੱਕ
July 11, 2023
Voice of Punjab
ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲ, ਡੇਂਗੂ ਹੋਣ ਦਾ ਸ਼ੱਕ
ਵੀਓਪੀ ਬਿਊਰੋ, ਬਠਿੰਡਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਮੁੱਖ ਸਾਜ਼ਿਸ਼ਕਰਤਾ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੋਮਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ ਹੈ। ਗੈਂਗਸਟਰ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਲਾਰੈਂਸ ਨੂੰ ਡੇਂਗੂ ਹੋ ਗਿਆ ਹੈ। ਸੂਤਰਾਂ ਮੁਤਾਬਕ ਲਾਰੈਂਸ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਤੋਂ ਪੀੜਤ ਸੀ ਅਤੇ ਹੁਣ ਬੁਖਾਰ ਨਾ ਉਤਰਨ ਕਾਰਨ ਉਸ ਨੂੰ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸੋਮਵਾਰ ਦੇਰ ਰਾਤ ਤਬੀਅਤ ਖਰਾਬ ਹੋਣ ਤੋਂ ਬਾਅਦ ਉਸ ਨੂੰ ਸਖਤ ਸੁਰੱਖਿਆ ਵਿਚਕਾਰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਜਾਣ ਤੋਂ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜਿਸ ਕਾਰਨ ਪੁਲਿਸ ਦਿਨ-ਰਾਤ ਉਸ ‘ਤੇ ਨਜ਼ਰ ਰੱਖ ਰਹੀ ਹੈ। ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਬਾਅਦ, ਪੁਲਿਸ ਜੋਖਮ ਨਹੀਂ ਲੈਣਾ ਚਾਹੁੰਦੀ ਅਤੇ ਸਿਰਫ ਕੁਝ ਚੋਣਵੇਂ ਲੋਕਾਂ ਨੂੰ ਉਸ ਕੋਲ ਜਾਣ ਦੀ ਆਗਿਆ ਹੈ।
Post navigation
ਪਟਿਆਲਾ ਜ਼ਿਲ੍ਹਾ ਪਾਣੀ ਦੀ ਮਾਰ ਹੇਠ, ਹਾਲਾਤ ਬਣੇ ਗੰਭੀਰ, ਫੌਜ ਨੇ ਸੰਭਾਲਿਆ ਮੋਰਚਾ
ਗਾਇਕ ਮਨਮੋਹਨ ਵਾਰਿਸ ਨੇ ਵੀਡੀਓ ਜਾਰੀ ਕਰ ਦੱਸੇ ਪਿੰਡ ‘ਚ ਬਣੇ ਹਾਲਾਤ, ਖੇਤਾਂ ਦੀ ਗੱਲ ਛੱਡੋ, ਘਰਾਂ ਵਿਚ ਭਰਿਆ ਪਾਣੀ, ਵਹਾਅ ਤੇਜ਼ (ਵੇਖੋ ਵੀਡੀਓ)
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us