ਓ. ਪੀ. ਸੋਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਭੜਕੇ ਕਾਂਗਰਸੀ ਆਗੂ, ਚੇਤਾਵਨੀ- ਮੁੱਖ ਮੰਤਰੀ ਮਾਨ ਨੂੰ ਭੁਗਤਣਾ ਪਵੇਗਾ ਇਸ ਦਾ ਖਮਿਆਜ਼ਾ

ਓ. ਪੀ. ਸੋਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਭੜਕੇ ਕਾਂਗਰਸੀ ਆਗੂ, ਚੇਤਾਵਨੀ- ਮੁੱਖ ਮੰਤਰੀ ਮਾਨ ਨੂੰ ਭੁਗਤਣਾ ਪਵੇਗਾ ਇਸ ਦਾ ਖਮਿਆਜ਼ਾ

ਚੰਡੀਗੜ੍ਹ (ਵੀਓਪੀ ਬਿਊਰੋ) ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਨੇ ਕਾਂਗਰਸੀਆਂ ਦੇ ਗੁੱਸੇ ਨੂੰ ਹੋਰ ਵਧਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲਦੀ ਹੀ ਸੋਨੀ ਨੂੰ ਜੇਲ੍ਹ ਭੇਜਣ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਫਰਤ ਦੀ ਰਾਜਨੀਤੀ ਪਹਿਲਾਂ ਨਹੀਂ ਦੇਖਣ ਨੂੰ ਮਿਲੀ। ਬਾਜਵਾ ਸੋਮਵਾਰ ਨੂੰ ਸੋਨੀ ਦੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੀ ਹਾਜ਼ਰ ਸਨ।

ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਲਿਖਤ ਵਿੱਚ ਲਿਖਿਆ ਹੈ ਕਿ ਕਿਹੜੀ ਤਰੀਕ ਨੂੰ ਕਿਸ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸਰਕਾਰ ਅਤੇ ਪੁਲੀਸ ਕੋਲ ਆਗੂਆਂ ਖ਼ਿਲਾਫ਼ ਕੋਈ ਠੋਸ ਸਬੂਤ ਵੀ ਨਹੀਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ।

ਸਰਕਾਰ ਨੂੰ ਖੁਦ ਦੱਸਣਾ ਚਾਹੀਦਾ ਹੈ ਕਿ ਹੁਣ ਕਾਂਗਰਸ ਦੇ ਕਿਹੜੇ ਨੇਤਾ ਨੂੰ ਗ੍ਰਿਫਤਾਰ ਕਰਨਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਉਹ ਖ਼ੁਦ ਆਪਣੇ ਸਾਥੀਆਂ ਸਮੇਤ ਵਿਜੀਲੈਂਸ ਦਫ਼ਤਰਾਂ ਵਿੱਚ ਪੁੱਜਣਗੇ।

error: Content is protected !!