Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
July
12
ਛੇੜਛਾੜ ਦੇ ਮਾਮਲੇ ‘ਚੋਂ ਬਾਹਰ ਕਢਵਾਉਣ ਲਈ ਸਬ ਇੰਸਪੈਕਟਰ ਤੇ ਕਾਂਸਟੇਬਲ ਮੰਗ ਰਹੇ ਸੀ ਲੱਖਾਂ ਰੁਪਏ ਰਿਸ਼ਵਤ, 15 ਹਜ਼ਾਰ ਦੀ ਕਿਸ਼ਤ ਲੈਣ ਆਏ ਦਬੋਚੇ
Latest News
National
Punjab
ਛੇੜਛਾੜ ਦੇ ਮਾਮਲੇ ‘ਚੋਂ ਬਾਹਰ ਕਢਵਾਉਣ ਲਈ ਸਬ ਇੰਸਪੈਕਟਰ ਤੇ ਕਾਂਸਟੇਬਲ ਮੰਗ ਰਹੇ ਸੀ ਲੱਖਾਂ ਰੁਪਏ ਰਿਸ਼ਵਤ, 15 ਹਜ਼ਾਰ ਦੀ ਕਿਸ਼ਤ ਲੈਣ ਆਏ ਦਬੋਚੇ
July 12, 2023
Voice of Punjab
ਛੇੜਛਾੜ ਦੇ ਮਾਮਲੇ ‘ਚੋਂ ਬਾਹਰ ਕਢਵਾਉਣ ਲਈ ਸਬ ਇੰਸਪੈਕਟਰ ਤੇ ਕਾਂਸਟੇਬਲ ਮੰਗ ਰਹੇ ਸੀ ਲੱਖਾਂ ਰੁਪਏ ਰਿਸ਼ਵਤ, 15 ਹਜ਼ਾਰ ਦੀ ਕਿਸ਼ਤ ਲੈਣ ਆਏ ਦਬੋਚੇ
ਫਾਜ਼ਿਲਕਾ/ਅਬਰੋਲ (ਵੀਓਪੀ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲੇ ਦੇ ਸਿਟੀ ਥਾਣਾ-1 ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਕ੍ਰਿਸ਼ਨ ਲਾਲ ਅਤੇ ਕਾਂਸਟੇਬਲ ਰਾਜ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਜੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫਾਜ਼ਿਲਕਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਏ.ਐਸ.ਆਈ ਨੇ 17 ਮਾਰਚ 2023 ਨੂੰ ਉਸ ਦੇ ਮੋਬਾਈਲ ਫੋਨ ‘ਤੇ ਫੋਨ ਕੀਤਾ ਸੀ ਕਿ ਉਸ (ਭੀਮ ਸੈਨ) ਵਿਰੁੱਧ ਇੱਕ ਔਰਤ ਵੱਲੋਂ ਛੇੜਛਾੜ ਦੀ ਸ਼ਿਕਾਇਤ ਕੀਤੀ ਗਈ ਹੈ। ਅਗਲੇ ਦਿਨ ਸ਼ਿਕਾਇਤਕਰਤਾ ਆਪਣੇ ਪਿੰਡ ਬਜੀਦਪੁਰ ਕੱਟਿਆਂਵਾਲੀ ਦੇ ਰਹਿਣ ਵਾਲੇ ਹੌਲਦਾਰ ਰਾਜ ਕੁਮਾਰ ਨੂੰ ਨਾਲ ਲੈ ਕੇ ਥਾਣਾ ਸਿਟੀ-1 ਅਬੋਹਰ ਗਿਆ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਨੇ ਉਸ ਵਿਰੁੱਧ ਛੇੜਛਾੜ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਅਤੇ ਸਮਝੌਤਾ ਕਰਵਾਉਣ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਵਾਰ-ਵਾਰ ਕਹਿਣ ‘ਤੇ ਏਐਸਆਈ 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ (ਭੀਮਸੈਣ) ਤੋਂ 20,000 ਰੁਪਏ ਲੈ ਲਏ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਸ਼ਿਕਾਇਤਕਰਤਾ ਨੇ 26 ਮਾਰਚ 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ‘ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕਰ ਦਿੱਤੇ। ਜਦੋਂ ਸ਼ਿਕਾਇਤਕਰਤਾ ਨੇ ਸਮਝੌਤੇ ਦੀ ਕਾਪੀ ਮੰਗੀ ਤਾਂ ਉਕਤ ਪੁਲਿਸ ਮੁਲਾਜ਼ਮਾਂ ਨੇ 15,000 ਰੁਪਏ ਰਿਸ਼ਵਤ ਵਜੋਂ ਮੰਗੇ |
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ ਅਤੇ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੌਕੇ ‘ਤੇ ਹੀ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸ਼ਿਕਾਇਤਕਰਤਾ ਇਸ ਸਬੰਧੀ ਉਕਤ ਏ.ਐਸ.ਆਈ ਅਤੇ ਹੌਲਦਾਰ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Post navigation
ਨੌਕਰੀ ਛੱਡ ਕੇ ਸ਼ੁਰੂ ਕੀਤਾ ਆਪਣਾ ਬਿਜ਼ਨੈਸ, ਪੁਰਾਣੀ ਕੰਪਨੀ ਦੇ ਅਫਸਰ ਪਾਉਣ ਲੱਗੇ ਰੁਕਾਵਟ ਤਾਂ ਦਫਤਰ ਜਾ ਕੇ ਦੋਵਾਂ ਦਾ ਕਰ’ਤਾ ਕਤਲ
ਫਾਸਟੈਗ ਵਿਚੋਂ ਕੱਟੇ ਗਏ 235 ਰੁਪਏ, ਸ਼ਿਕਾਇਤ ਕਰਨ ਲਈ ਇੰਟਰਨੈਟ ਤੋਂ ਕੱਢਿਆ ਨੰਬਰ ਤਾਂ ਓਟੀਪੀ ਡਾਇਲ ਕਰਨ ਉਤੇ ਕੱਟੇ ਗਏ 1.60 ਲੱਖ ਰੁਪਏ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us