ਬਰਨਾਲਾ ‘ਚ ਡੀਸੀ ਦਫਤਰ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ, ਪੰਨੂ ਦੀ ਧਮਕੀ- ਮੈਂ ਕ੍ਰਿਕਟ ਵਰਲਡ ਕੱਪ ਨਹੀਂ ਹੋਣ ਦੇਣਾ

ਬਰਨਾਲਾ ‘ਚ ਡੀਸੀ ਦਫਤਰ ਦੇ ਬਾਹਰ ਲਿਖੇ ਖਾਲਿਸਤਾਨੀ ਨਾਅਰੇ, ਪੰਨੂ ਦੀ ਧਮਕੀ- ਮੈਂ ਕ੍ਰਿਕਟ ਵਰਲਡ ਕੱਪ ਨਹੀਂ ਹੋਣ ਦੇਣਾ

ਵੀਓਪੀ ਬਿਊਰੋ – ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਕ ਵਾਰ ਫਿਰ ਪੰਜਾਬ ਵਿਚ ਉਸ ਵੱਲੋਂ ਕੀਤੇ ਇਸ਼ਾਰੇ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਤੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਕੇ ਪੰਨੂੰ ਨੇ ਖੁਦ ਇਸ ਦੀ ਜ਼ਿੰਮੇਵਾਰੀ ਲਈ ਹੈ। ਇੰਨਾ ਹੀ ਨਹੀਂ ਪੰਨੂ ਨੇ ਭਾਰਤ ‘ਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਵੀ ਦਿੱਤੀ ਹੈ।


ਬਰਨਾਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਬੈਨਰ ਅਤੇ ਜੰਗਲਾਤ ਵਿਭਾਗ ਦੇ ਬੈਨਰ ’ਤੇ ਵੀ ਨਾਅਰੇ ਲਿਖੇ ਗਏ ਹਨ।

ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਤੋਂ ਬਾਅਦ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਜਿੱਥੇ ਵੀ ਇਹ ਨਾਅਰੇ ਲਿਖੇ ਹੋਏ ਸਨ, ਉੱਥੇ ਚਿੱਟਾ ਪੇਂਟ ਕਰਵਾ ਦਿੱਤਾ। ਇਨ੍ਹਾਂ ਖਾਲਿਸਤਾਨੀ ਨਾਅਰਿਆਂ ਨੂੰ ਡੀ.ਸੀ ਦਫਤਰ ਅਤੇ ਘਰ ਦੇ ਬੋਰਡਾਂ ‘ਤੇ ਚਿੱਟਾ ਪੇਂਟ ਕਰਕੇ ਹਟਾ ਦਿੱਤਾ ਗਿਆ ਹੈ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕਰਕੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਨਾ ਸਿਰਫ ਕ੍ਰਿਕਟ ਵਰਲਡ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਸਗੋਂ ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ ਵੀ ਦਿੱਤੀ ਹੈ।

error: Content is protected !!