ਪੰਜਾਬ ਸਰਕਾਰ ਨੇ ਛੁਟੀਆਂ ਵਿਚ ਕੀਤਾ ਵਾਧਾ, ਹੁਣ ਇਸ ਤਰੀਕ ਤਕ ਸਰਕਾਰੀ ਸਕੂਲ ਰਹਿਣਗੇ ਬੰਦ

ਪੰਜਾਬ ਸਰਕਾਰ ਨੇ ਛੁਟੀਆਂ ਵਿਚ ਕੀਤਾ ਵਾਧਾ, ਹੁਣ ਇਸ ਤਰੀਕ ਤਕ ਸਰਕਾਰੀ ਸਕੂਲ ਰਹਿਣਗੇ ਬੰਦ


ਵੀਓਪੀ ਬਿਊਰੋ, ਜਲੰਧਰ : ਬਾਰਿਸ਼ ਤੇ ਹੜ੍ਹ ਦੀ ਮਾਰ ਹੇਠ ਆਏ ਪੰਜਾਬ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸੂਬੇ ਵਿਚ ਸਕੂਲ 13 ਜੁਲਾਈ ਤਕ ਬੰਦ ਕੀਤੇ ਗਏ ਸਨ। ਜੋ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤਕ ਬੰਦ ਕਰ ਦਿੱਤੇ ਗਏ ਹਨ ਤੇ 17 ਜੁਲਾਈ ਨੂੰ ਆਮ ਵਾਂਗ ਖੁੱਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ।


ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ। 17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।

error: Content is protected !!