ਐਸਜੀਪੀਸੀ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕਰੇਗੀ ਆਪਣਾ ਚੈਨਲ

ਐਸਜੀਪੀਸੀ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕਰੇਗੀ ਆਪਣਾ ਚੈਨਲ

ਵੀਓਪੀ ਬਿਊਰੋ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਜੁਲਾਈ ਨੂੰ ਯੂ-ਟਿਊਬ ‘ਤੇ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਐਮਰਜੈਂਸੀ ਅੰਤ੍ਰਿੰਗ ਕਮੇਟੀ ਦੀ ਕੀਤੀ ਗਈ ਮੀਟਿੰਗ ਵਿਚ ਲਿਆ ਗਿਆ ਹੈ। ਇਹ ਮੀਿਟੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ 72 ਘੰਟਿਆਂ ਦੇ ਨੋਟਿਸ ‘ਤੇ ਸੱਦੀ ਗਈ। ਚੈਨਲ ਦਾ ਨਾਂ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ-ਸ੍ਰੀ ਅੰਮ੍ਰਿਤਸਰ’ ਰੱਖਿਆ ਗਿਆ ਹੈ। ਇਸ ਸਬੰਧੀ ਸਾਰਾ ਵੱਖਰਾ ਵਿਭਾਗ ਬਣਾਇਆ ਜਾਵੇਗਾ, ਵੱਖਰਾ ਸਟਾਫ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸੈਟੇਲਾਈਟ ਚੈੱਨਲ ਸ਼ੁਰੂ ਕਰਨ ਲਈ ਵੀ ਪ੍ਰੀਕਿਰਿਆ ਆਰੰਭੀ ਜਾਵੇਗੀ।


ਭਾਵੇਂ ਮੀਟਿੰਗ ਦਾ ਏਜੰਡਾ ਪੰਥਕ ਕਾਰਜ ਰੱਖਿਆ ਸੀ ਪਰ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਲਈ ਯੂ-ਟਿਊਬ ਚੈਨਲ ਖੋਲ੍ਹਣ ਦੀਆਂ ਤਿਆਰੀਆਂ ਕਰ ਲਈਆਂ ਹਨ ਤੇ 24 ਜੁਲਾਈ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ SGPC Logo ਨਾਲ ਯੂ-ਟਿਊਬ ‘ਤੇ ਗੁਰਬਾਣੀ ਪ੍ਰਸਾਰਣ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਟ੍ਰਾਇਲ ਵੀ ਕੀਤਾ ਗਿਆ ਸੀ।
ਗੁਰਬਾਣੀ ਚੈਨਲ ਦੇ ਪ੍ਰਸਾਰਣ ਲਈ ਬਣਾਈ ਸਬ-ਕਮੇਟੀ ਦੀ ਰਿਪੋਰਟ ਨੂੰ ਹਰ ਪਹਿਲੂ ਤੋਂ ਤਿਆਰ ਕਰਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪ ਦਿੱਤੀ ਗਈ ਹੈ। ਜਿਸ ਸਬੰਧੀ ਫੈਸਲਾ ਲੈਣ ਲਈ ਅੰਤ੍ਰਿੰਗ ਕਮੇਟੀ ਦੀ ਵਿਚਾਰ ਕਰਕੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਉਪਰੋਕਤ ਫੈਸਲੇ ਬਾਰੇ ਦੱਸਿਆ ਹੈ। ਇਸ ਫੈਸਲੇ ਦੀ ਕਾਪੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੈਂਬਰਾਂ ਸਮੇਤ ਸੋੰਪੀ ਗਈ। ਕੋਈ ਵੀ ਚੈੱਨਲ ਚੋਰੀ ਕਰਕੇ ਪ੍ਰਸਾਰਣ ਨਹੀਂ ਕਰ ਸਕੇਗਾ। ਕਾਪੀ ਰਾਈਟ ਸ਼੍ਰੋਮਣੀ ਕਮੇਟੀ ਕੋਲ ਹੋਣਗੇ। 23 ਤਰੀਕ ਨੂੰ PTC ਨਾਲ ਟੈਂਡਰ ਖਤਮ ਹੋਣ ਜਾ ਰਿਹਾ ਹੈ।


ਇਸ ਬਾਬਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ 24 ਤਰੀਕ ਨੂੰ ਯੂਟਿਊਬ ਚੈਨਲ ਸ਼ੁਰੂ ਕਰੇਗੀ ਜਿਸ ਦਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਛੇਤੀ ਹੀ ਕਮੇਟੀ ਸੈਟੇਲਾਈਟ ਚੈਨਲ ਸ਼ੁਰੂ ਕਰੇਗੀ। ਇਸ ਦੇ ਪੂਰੇ ਹੱਕ ਐਸਜੀਪੀਸੀ ਕੋਲ ਹੋਣਗੇ।

error: Content is protected !!