ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਉਤੇ ਸਾਧੇ ਨਿਸ਼ਾਨੇ; ਕਿਹਾ, ਕਿਸ ਹੈਸੀਅਤ ਨਾਲ ਕੀਤਾ ਇਹ ਕੰਮ

ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਉਤੇ ਸਾਧੇ ਨਿਸ਼ਾਨੇ; ਕਿਹਾ, ਕਿਸ ਹੈਸੀਅਤ ਨਾਲ ਕੀਤਾ ਇਹ ਕੰਮ


ਵੀਓਪੀ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਨ੍ਹਾਂ ਨੇ ਕਿਸ ਹੈਸੀਅਤ ਨਾਲ ਇਹ ਨੰਬਰ ਜਾਰੀ ਕੀਤੇ ਹਨ। ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਨੁਮਾਇੰਦਿਆਂ ਦੀ ਬਜਾਏ ਇਨ੍ਹਾਂ ਨੰਬਰਾਂ ਦਾ ਵੇਰਵਾ ਜਨਤਕ ਕਰ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਇਹ ਸਟੈਂਡ ਸਹੀ ਸਾਬਤ ਹੋਇਆ ਹੈ ਕਿ ਇਕ ਪਰਿਵਾਰ ਆਪਣੇ ਨਿੱਜੀ ਸਵਾਰਥਾਂ ਲਈ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਅਣਗਿਣਤ ਕੁਰਬਾਨੀਆਂ ਤੋਂ ਬਾਅਦ ਹੋਂਦ ’ਚ ਆਈ ਸੰਸਥਾ ਅੱਜ ਇਨ੍ਹਾਂ ਆਗੂਆਂ ਦੇ ਹੱਥਾਂ ਦੀ ਕਠਪੁਤਲੀ ਬਣੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਹਮੇਸ਼ਾ ਹੀ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕੀਤੀ ਹੈ।


ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਹਾਲੇ ਤੱਕ ਨੰਬਰ ਜਨਤਕ ਨਹੀਂ ਕੀਤੇ ਗਏ ਪਰ ਸੁਖਬੀਰ ਬਾਦਲ ਆਪਣੇ ਚੈਨਲ ’ਤੇ ਇਹ ਨੰਬਰ ਜਾਰੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਕਿਸ ਹੈਸੀਅਤ ਨਾਲ ਇਹ ਨੰਬਰ ਜਾਰੀ ਕਰ ਕੇ ਲੋਕਾਂ ਤੋਂ ਮੱਦਦ ਮੰਗ ਰਹੇ ਹਨ, ਜਦਕਿ ਅਜੇ ਤੱਕ ਇਹ ਨੰਬਰ ਜਨਤਕ ਤੌਰ ’ਤੇ ਨਸ਼ਰ ਵੀ ਨਹੀਂ ਹੋਏ।

error: Content is protected !!