ਪਹਿਲਾਂ ਤੋਂ ਹੀ ਚਿੰਤਾ ‘ਚ ਡੁੱਬੇ ਪੰਜਾਬ ਲਈ ਨਵੀਂ ਮੁਸੀਬਤ, ਮੌਸਮ ਵਿਭਾਗ ਨੇ ਕਈ ਇਲਾਕਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਜਾਰੀ ਕੀਤਾ ਅਲਰਟ

ਪਹਿਲਾਂ ਤੋਂ ਹੀ ਚਿੰਤਾ ‘ਚ ਡੁੱਬੇ ਪੰਜਾਬ ਲਈ ਨਵੀਂ ਮੁਸੀਬਤ, ਮੌਸਮ ਵਿਭਾਗ ਨੇ ਕਈ ਇਲਾਕਿਆਂ ‘ਚ ਭਾਰੀ ਮੀਂਹ ਨੂੰ ਲੈ ਕੇ ਜਾਰੀ ਕੀਤਾ ਅਲਰਟ

ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਵਿੱਚ ਚਿਰਾਂ ਤੋਂ ਉਡੀਕੇ ਜਾ ਰਹੇ ਮਾਨਸੂਨ ਨੇ ਵਰ੍ਹ ਕੇ ਸਾਰੇ ਪਾਸੇ ਤਬਾਹੀ ਹੀ ਮਚਾਈ ਹੈ। ਅੱਧੇ ਤੋਂ ਜ਼ਿਆਦਾ ਪੰਜਾਬ ਤਾਂ ਹੜਾਂ ਦੀ ਲਪੇਟ ਵਿੱਚ ਆ ਗਿਆ। ਹੁਣ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦੇ ਦਿੱਤੀ ਹੈ।

ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਦਸੂਹਾ ਅਤੇ ਮੁਕੇਰੀਆਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।


ਦੂਜੇ ਪਾਸੇ ਪਿਛਲੇ ਦਿਨੀਂ ਪੌਂਗ ਡੈਮ ਤੋਂ ਦੂਜੀ ਵਾਰ ਪਾਣੀ ਛੱਡਣ ਤੋਂ ਬਾਅਦ ਬਿਆਸ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋਇਆ ਸੀ ਪਰ ਬਿਆਸ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸਥਿਤੀ ਕਾਬੂ ਹੇਠ ਹੈ। ਘੱਗਰ ਦੇ ਕੰਢੇ ਵਸੇ ਪਿੰਡਾਂ ਵਿੱਚ ਅੱਜ ਵੀ ਹੜ੍ਹਾਂ ਕਾਰਨ ਲੋਕ ਪ੍ਰੇਸ਼ਾਨ ਹਨ। ਜਿਨ੍ਹਾਂ ਖੇਤਾਂ ਵਿੱਚ ਪਾਣੀ ਨਿਕਲ ਗਿਆ ਹੈ, ਉੱਥੇ ਚਿੱਕੜ ਹੋ ਗਿਆ ਹੈ।

error: Content is protected !!