Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
July
20
ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪੁੱਜੇ ਹਰਭਜਨ ਸਿੰਘ, ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰ ਸੇਵਾ ਵਿਚ ਲਿਆ ਹਿੱਸਾ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ
Latest News
Punjab
ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪੁੱਜੇ ਹਰਭਜਨ ਸਿੰਘ, ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰ ਸੇਵਾ ਵਿਚ ਲਿਆ ਹਿੱਸਾ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ
July 20, 2023
Voice of Punjab
ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪੁੱਜੇ ਹਰਭਜਨ ਸਿੰਘ, ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰ ਸੇਵਾ ਵਿਚ ਲਿਆ ਹਿੱਸਾ, ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ
ਵੀਓਪੀ ਬਿਊਰੋ, ਜਲੰਧਰ-ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ ‘ਚ ਸੇਵਾ ਕਰਨ ਪੁੱਜੇ। ਉਨ੍ਹਾਂ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੀਆਂ ਬੋਰੀਆਂ ਚੁੱਕੀਆਂ। ਦਰਅਸਲ, ਵਿਰੋਧੀਆਂ ਵੱਲੋਂ ਹਰਭਜਨ ਸਿੰਘ ਨੂੰ ਲਗਾਤਾਰ ਟਰੋਲ ਕੀਤਾ ਜਾ ਰਿਹਾ ਸੀ ਕਿ ਰਾਜ ਸਭਾ ਮੈਂਬਰ ਹੋਣ ਨਾਤੇ ਉਹ ਇਕ ਵਾਰ ਵੀ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਸਾਰ ਲੈਣ ਨਹੀਂ ਪਹੁੰਚੇ। ਇਸ ਦੌਰਾਨ ਭੱਜੀ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਤੇ ਕਿਹਾ ਕਿ ਹੜ੍ਹਾਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ। ਵਿਰੋਧੀ ਪਾਰਟੀਆਂ ਵੱਲੋਂ ਹੜ੍ਹਾਂ ਦੌਰਾਨ ਉਨ੍ਹਾਂ ਦੇ ਵਿਦੇਸ਼ੀ ਦੌਰਿਆਂ ‘ਤੇ ਕੀਤੀਆਂ ਟਿੱਪਣੀਆਂ ‘ਤੇ ਭੱਜੀ ਨੇ ਜਵਾਬ ਦਿੰਦਿਆਂ ਕਿਹਾ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ‘ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ’ਤੇ ਵੀ ਮਦਦ ਕਰਨਗੇ।
ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ’ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਨਸ਼ਿਆਂ ਦੇ ਨਾਂ ‘ਤੇ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ। ਜੇਕਰ ਪੰਜਾਬ ਦੀ ਸੱਚਾਈ ਦੇਖਣੀ ਹੈ ਤਾਂ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਉਣਾ ਚਾਹੀਦਾ ਹੈ। ਦੇਖੋ ਕਿਵੇ ਪੰਜਾਬ ਦੇ ਨੌਜਵਾਨ ਜੋਸ਼ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।
ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਕਿਹਾ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ ‘ਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕਰਨਗੇ ਅਤੇ ਹੜ੍ਹਾਂ ਕਾਰਨ ਪੰਜਾਬ ਨੂੰ ਜੋ ਨੁਕਸਾਨ ਹੋਇਆ ਹੈ ਉਸ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਵੀ ਕਰਨਗੇ।
Post navigation
ਖੁਦ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਦਿੰਦੇ ਸੀ ਝੂਠੇ ਕੇਸ ਵਿਚ ਫਸਾਉਣ ਦੀਆਂ ਧਮਕੀਆਂ, ਅਗਵਾ ਕਰ ਕੇ ਮੰਗਦੇ ਸੀ ਫਿਰੌਤੀਆਂ, ਪੰਜ ਜਣੇ ਗ੍ਰਿਫ਼ਤਾਰ
ਘਰ ਵਿਚ ਦਾਖਲ ਹੋ ਕੇ ਕੁੜੀ ਨੂੰ ਜਬਰੀ ਲਿਜਾਣ ਲੱਗਾ, ਪਿਓ-ਭਰਾ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਮਾਰ ਦਿੱਤੀਆਂ ਗੋਲ਼ੀਆਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us