ਸ੍ਰੀ ਕੇਸਗੜ੍ਹ ਸਾਹਿਬ ਵਿਚ ਬੇਅਦਬੀ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਇਹ ਸਜ਼ਾ, ਹੁਣ ਕੱਟਣੀ ਪਵੇਗੀ ਇੰਨੇ ਸਾਲ ਜੇਲ੍ਹ

ਸ੍ਰੀ ਕੇਸਗੜ੍ਹ ਸਾਹਿਬ ਵਿਚ ਬੇਅਦਬੀ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ ਇਹ ਸਜ਼ਾ, ਹੁਣ ਕੱਟਣੀ ਪਵੇਗੀ ਇੰਨੇ ਸਾਲ ਜੇਲ੍ਹ


ਵੀਓਪੀ ਬਿਊਰੋ, ਸ੍ਰੀ ਅਨੰਦਪੁਰ ਸਾਹਿਬ- ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਚ ਬੇਅਦਬੀ ਕਰਨ ਵਾਲੇ ਨੂੰ ਰੋਪੜ ਦੀ ਅਦਾਲਤ ਵੱਲੋਂ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮਾਣਯੋਗ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ਨੇ ਪਰਮਜੀਤ ਸਿੰਘ ਵਾਸੀ ਮੁਹੱਲਾ ਮੁਹਾਰਾਜ ਨਗਰ ਲੁਧਿਆਣਾ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਧਾਰਾ 295A ਤਹਿਤ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦ ਕਿ ਧਾਰਾ 435 ਤਹਿਤ 5 ਸਾਲ ਦੀ ਸਜ਼ਾ ਸੁਣਾਈ ਹੈ।


ਦੱਸ ਦੇਈਏ ਕਿ ਦੋਸ਼ੀ ਪਰਮਜੀਤ ਸਿੰਘ ਨੇ 13 ਸਤੰਬਰ 2021 ਨੂੰ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਸਵੇਰੇ ਪੁੱਜ ਕੇ ਸਿਗਰਟ ਪੀ ਕੇ ਜਿੱਥੇ ਬੇਅਦਬੀ ਕੀਤੀ, ਉੱਥੇ ਹੀ ਬਲਦੀ ਸਿਗਰਟ ਤੇ ਮਾਚਿਸ ਦੀ ਤੀਲੀ ਸੁੱਟ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ ਸੇਵਾਦਾਰਾਂ ਵੱਲੋਂ ਪਰਮਜੀਤ ਸਿੰਘ ਨੂੰ ਤੁਰੰਤ ਕਾਬੂ ਕਰ ਲਿਆ ਗਿਆ।
ਹੈਰਾਨੀ ਵਾਲੀ ਗੱਲ ਇਹ ਸੀ ਕਿ ਦੋਸ਼ੀ ਨੇ ਲੁਧਿਆਣਾ ਤੋਂ ਚੱਲ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆ ਕੇ ਇਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਕਿਉਂ ਦਿੱਤਾ, ਜਦ ਕਿ ਉਹ ਰਸਤੇ ਵਿੱਚ ਆਉਂਦੇ ਗੁਰਦੁਆਰਾ ਸਾਹਿਬ ਵਿੱਚ ਵੀ ਅਜਿਹੀ ਘਟਨਾ ਕਰ ਸਕਦਾ ਸੀ। ਸਿੱਖਾਂ ਦਾ ਮੰਨਣਾ ਹੈ ਕਿ ਇੱਥੇ ਆ ਕੇ ਇਸ ਨੇ ਸਿੱਖ ਕੌਮ ਨੂੰ ਬੇਅਦਬੀ ਕਰਕੇ ਚੁਣੋਤੀ ਦਿੱਤੀ।

error: Content is protected !!