ਭੋਗ ਸਮਾਗਮ ਵਿਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਰੰਜਿਸ਼ਨ ਇਕ ਦੀ ਕੀਤੀ ਹੱਤਿਆ, ਸਾਥੀ ਜ਼ਖਮੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਭੋਗ ਸਮਾਗਮ ਵਿਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਰੰਜਿਸ਼ਨ ਇਕ ਦੀ ਕੀਤੀ ਹੱਤਿਆ, ਸਾਥੀ ਜ਼ਖਮੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ


ਵੀਓਪੀ ਬਿਊਰੋ, ਪਟਿਆਲਾ-ਨੇੜਲੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਵਿਖੇ ਇੱਕ ਭੋਗ ਸਮਾਗਮ ਵਿਚ ਹੀ ਤਾੜ-ਤਾੜ ਗੋਲ਼ੀਆਂ ਚਲ ਪਈਆਂ। ਇਸ ਵਾਰਦਾਤ ਵਿਚ ਇੱਕ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਫ਼ਤਹਿਗੜ੍ਹ ਸਾਹਿਬ ਸਹਿਕਾਰੀ ਬੈਂਕ ਦੇ ਸਾਬਕਾ ਐਮਡੀ ਠੇਕੇਦਾਰ ਸੁਰਿੰਦਰ ਸਿੰਘ ਦੇ ਭੋਗ ਸਮਾਗਮ ਮੌਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਲਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖੰਨਾ ਨੇ ਲਾਇਸੈਂਸੀ ਪਿਸਤੌਲ ਨਾਲ ਸ਼ਰੇਆਮ ਪਿੰਡ ਰਾਮਗੜ੍ਹ ਦੇ ਸਾਬਕਾ ਸਰਪੰਚ ਸੱਜਣ ਸਿੰਘ ਦੇ ਭਰਾ ਕਰਨੈਲ ਸਿੰਘ ਪੁੱਤਰ ਚੰਦ ਸਿੰਘ ’ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਦੌਰਾਨ ਮ੍ਰਿਤਕ ਦਾ ਸਾਥੀ ਕਰਤਾਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਮੌਕੇ ਤੋਂ ਫ਼ਰਾਰ ਹੋਣ ਲੱਗਿਆ ਤਾਂ ਹਮਲਾਵਰ ਨੇ ਉਸ ’ਤੇ ਵੀ ਫਾਈਰਿੰਗ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਦਯਾ ਨੰਦ ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ।ਹਮਲਾਵਰ ਕੁਲਦੀਪ ਸਿੰਘ ਨੇ ਵਾਰਦਾਤ ਤੋਂ ਬਾਅਦ ਕਿਹਾ ਕਿ ਮ੍ਰਿਤਕ ਤੇ ਉਸ ਦੇ ਸਾਥੀ ਨੇ ਕਈ ਸਾਲ ਪਹਿਲਾਂ ਉਸ ਨਾਲ ਕਾਰੋਬਾਰ ਵਿੱਚ ਧੋਖਾ ਕੀਤਾ ਸੀ ਤੇ ਸਾਂਝੀ ਮਿੱਲ ਲਗਾ ਕੇ ਉਸ ਨੂੰ ਬਾਹਰ ਕੱਢ ਦਿੱਤਾ ਸੀ, ਜਿਸ ਦਾ ਉਸ ਨੇ ਬਦਲਾ ਲਿਆ ਹੈ। ਥਾਣਾ ਅਮਲੋਹ ਦੇ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!