ਮਹਿਲਾ ਸਰਪੰਚ ਨਾਲ ਜਬਰ-ਜਨਾਹ, ਦੂਜੇ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਉਤੇ ਲਾਏ ਦੋਸ਼, ਉਤੋਂ ਕਾਂਗਰਸੀ ਵਿਧਾਇਕ ਨੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ

ਮਹਿਲਾ ਸਰਪੰਚ ਨਾਲ ਜਬਰ-ਜਨਾਹ, ਦੂਜੇ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ਉਤੇ ਲਾਏ ਦੋਸ਼, ਉਤੋਂ ਕਾਂਗਰਸੀ ਵਿਧਾਇਕ ਨੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ


ਵੀਓਪੀ ਬਿਊਰੋ, ਨੈਸ਼ਨਲ- ਇਕ ਮਹਿਲਾ ਸਰਪੰਚ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਮੱਧ ਪ੍ਰਦੇਸ਼ ਦੇ ਮੰਡਲਾ ਦਾ ਦੱਸਿਆ ਜਾ ਰਿਹਾ ਹੈ। ਪੀੜਤ ਸਰਪੰਚ ਨੇ ਇਸ ਸਬੰਧੀ ਸਥਾਨਕ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਜਾਣਕਾਰੀ ਮੁਤਾਬਕ ਮਹਿਲਾ ਸਰਪੰਚ ਨੇ ਇਕ ਹੋਰ ਪਿੰਡ ਦੀ ਮਹਿਲਾ ਸਰਪੰਚ ਦੇ ਪਤੀ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਸ਼ਿਕਾਇਤ ਮਿਲਣ ‘ਤੇ ਸਥਾਨਕ ਪੁਲਿਸ ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਨੇ ਪ੍ਰੇਮ ਸਿੰਘ ਧੁਰਵੇ ‘ਤੇ ਦੋਸ਼ ਲਾਏ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਬਲਾਤਕਾਰ ਪੀੜਤ ਮਹਿਲਾ ਸਰਪੰਚ ਅਤੇ ਮੁਲਜ਼ਮ ਪ੍ਰੇਮ ਸਿੰਘ ਧੁਰਵੇ ਦੋਵੇਂ ਬਲਾਕ ਕਾਂਗਰਸ ਕਮੇਟੀ ਦੇ ਅਹੁਦੇਦਾਰ ਹਨ। ਅਜਿਹੇ ‘ਚ ਇਹ ਮਾਮਲਾ ਹੋਰ ਭਖ ਗਿਆ ਹੈ।


ਜਬਰ ਜਨਾਹ ਦਾ ਦੋਸ਼ ਲਾਉਣ ਵਾਲੀ ਮਹਿਲਾ ਸਰਪੰਚ ਅਤੇ ਮੁਲਜ਼ਮ ਦੋਵੇਂ ਬਲਾਕ ਕਾਂਗਰਸ ਕਮੇਟੀ ਦੇ ਅਹੁਦੇਦਾਰ ਹਨ। ਇਸ ਸਭ ਦੇ ਵਿਚਕਾਰ ਕਾਂਗਰਸ ਦੇ ਵਿਧਾਇਕ ਡਾਕਟਰ ਅਸ਼ੋਕ ਮਾਰਸਕੋਲੇ ਨੇ ਅਜੀਬ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵਾਂ (ਮਹਿਲਾ ਸਰਪੰਚ ਤੇ ਮੁਲਜ਼ਮ ਪ੍ਰੇਮ ਸਿੰਘ ਧੁਰਵੇ) ਦਾ ਨਿੱਜੀ ਮਾਮਲਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!