ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਲਈ ਅੱਜ ਤੋਂ ਸੁਰੂ ਕੀਤਾ ਆਪਣਾ ਯੂਟੀਊਬ ਚੈਨਲ

ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਪ੍ਰਸਾਰਣ ਲਈ ਅੱਜ ਤੋਂ ਸੁਰੂ ਕੀਤਾ ਆਪਣਾ ਯੂਟੀਊਬ ਚੈਨਲ

ਸ੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਤੋਂ ਬਾਅਦ ਕੀਤਾ ਯੂਟੀਊਬ ਚੈਨਲ ਸ਼ੁਰੂ

ਅੰਮ੍ਰਿਤਸਰ (ਮਨਿੰਦਰ ਕੌਰ) ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਨ ਨੂੰ ਇੱਕ ਨਿੱਜੀ ਚੈਨਲ ਤੇ ਦਿਖਾਏ ਜਾਣ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਚ ਸ਼ਬਦੀ ਜੰਗ ਚੱਲ ਰਹੀ ਸੀ| ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਆਪਣਾ ਯੂਟੀਊਬ ਚੈਨਲ ਚਲਾਉਣ ਦਾ ਐਲਾਨ ਗਿਆ ਸੀ| ਜੋ ਕਿ ਅੱਜ ਰਸਮੀ ਤੌਰ ਦੇ ਉੱਪਰ ਸ਼੍ਰੀ ਦਰਬਾਰ ਸਾਹਿਬ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਚੈਨਲ ਦੀ ਸ਼ੁਰੂਆਤ ਕੀਤੀ ਗਈ|

ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯੂ ਟਿਊਬ ਚੈਨਲ ਦੇ ਨਾਲ-ਨਾਲ ਪੀਟੀਸੀ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਆਦੇਸ਼ ਮੁਤਾਬਿਕ ਪੀਟੀਸੀ ਚੈਨਲ ’ਤੇ ਵੀ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ।ਧਾਮੀ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ’ਤੇ ਸ਼੍ਰੋਮਣੀ ਕਮੇਟੀ ਦੇ ਕੰਮਾਂ ‘ਚ ਦਖਲ ਦਿੱਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ 103 ਸਾਲ ਦੇ ਇਤਿਹਾਸ ’ਚ ਕਦੇ ਸਰਕਾਰਾਂ ਨੇ ਦਖਲ ਨਹੀਂ ਦਿੱਤਾ। ਇਨ੍ਹਾਂ ਹੀ ਨਹੀਂ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਕੇਂਦਰ ਸਮੇਤ ਪੰਜਾਬ ਦੀ ਸਰਕਾਰ ਦਾ ਪੂਰਾ ਜੋਰ ਲੱਗਾ ਹੈ। ਉਨ੍ਹਾਂ ਦੱਸਿਆ ਕਿ ਯੂ ਟਿਊਬ ਚੈਨਲ ਦੇ ਸਾਰੇ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਰਾਖਵੇਂ ਹੋਣਗੇ|

ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਪੀਟੀਸੀ ਚੈਨਲ ਨਾਲ ਐਗਰੀਮੈਂਟ ਖ਼ਤਮ ਹੋਣ ਤੋਂ ਬਾਅਦ ਆਪਣਾ ਯੂਟੀਊਬ ਚੈਨਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਅੱਜ ਯੂਟੀਊਬ ਚੈਨਲ ਸ਼ੁਰੂ ਕਰ ਦਿੱਤਾ ਗਿਆ ਹੈ। ਲੇਕਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਸੰਦੇਸ਼ ਦੇ ਮੁਤਾਬਿਕ ਸ਼੍ਰੋਮਣੀ ਕਮੇਟੀ ਨੇ ਮੁੜ ਪੀਟੀਸੀ ਨੂੰ ਅਪੀਲ ਕੀਤੀ ਸੀ| ਕੀ ਜਿੰਨੀ ਦੇਰ ਤੱਕ ਸ਼੍ਰੋਮਣੀ ਕਮੇਟੀ ਆਪਣਾ ਚੈੱਨਲ ਨਹੀਂ ਬਣਾ ਲੈਂਦੀ ਦੇਰ ਤਕ ਪੀਟੀਸੀ ਚੈਨਲ ਤੇ ਵੀ ਗੁਰਬਾਣੀ ਪ੍ਰਸਾਰਣ ਜਾਰੀ ਰੱਖਿਆ ਜਾਵੇ।

error: Content is protected !!