ਜਸਵੰਤ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਕਿਸਾਨ ਜਥੇਬੰਦੀਆਂ ਦੇਣਗੀਆਂ ਸੋਮਵਾਰ ਨੂੰ ਅਣਮਿੱਥੇ ਸਮੇਂ ਲਈ ਧਰਨਾ

ਜਸਵੰਤ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਕਿਸਾਨ ਜਥੇਬੰਦੀਆਂ ਦੇਣਗੀਆਂ ਸੋਮਵਾਰ ਨੂੰ ਅਣਮਿੱਥੇ ਸਮੇਂ ਲਈ ਧਰਨਾ

ਇਨਸਾਫ ਲਈ ਜਸਵੰਤ ਸਿੰਘ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦਾ ਹੋਇਆ ਐਲਾਨ

ਫਿਰੋਜ਼ਪੁਰ ( ਜਤਿੰਦਰ ਪਿੰਕਲ ) ਬੀਤੇ ਦਿਨੀਂ ਪਿੰਡ ਭਾਲਾ ਫਰਾਏ ਮੱਲ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੁਝ ਗੁੰਡਿਆਂ ਵੱਲੋਂ ਪਿੰਡ ਦੇ ਕਿਸਾਨ ਪਰਿਵਾਰ ਉੱਪਰ ਹਮਲਾ ਕੀਤਾ ਗਿਆ ਜਿਸ ਵਿੱਚ ਇੱਕ ਕਿਸਾਨ ਜਸਵੰਤ ਸਿੰਘ ਦੀ ਮੌਕੇ ਉੱਪਰ ਮੌਤ ਹੋ ਗਈ ਅਤੇ ਹੋਰ ਪਰਿਵਾਰਕ ਮੈਂਬਰ ਗੰਭੀਰ ਰੂਪ ਵਿਚ ਜਖਮੀ ਹੋ ਗਏ। ਪੁਲਿਸ ਵੱਲੋਂ ਮੁਕੱਦਮਾ ਤਾਂ ਦਰਜ ਕਰ ਲਿਆ ਗਿਆ ਸੀ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਅੱਜ ਕਿਸਾਨ ਜਥੇਬੰਦੀਆ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਜਸਵੰਤ ਸਿੰਘ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦਾ ਐਲਾਨ ਕਰ ਦਿੱਤਾ।

ਆਗੂਆਂ ਨੇ ਦੱਸਿਆ ਕਿ ਪੁਲਿਸ ਵੱਲੋਂ ਇੱਕ ਦਿਨ ਦਾ ਸਮਾਂ ਹੋਰ ਮੰਗਿਆ ਗਿਆ ਹੈ ਜਿਸ ਦੇ ਚਲਦਿਆਂ ਆਗੂਆਂ ਨੇ ਫੈਸਲਾ ਕੀਤਾ ਹੈ ਕਿ ਜੇਕਰ ਦੋਸ਼ੀ ਤੁਰੰਤ ਨਾ ਫੜੇ ਗਏ ਤਾਂ ਸੋਮਵਾਰ ਤੋਂ ਫਿਰੋਜ਼ਪੁਰ ਵਿਖੇ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਕਾਤਲਾਂ ਨੂੰ ਲਗਾਤਾਰ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਦੀ ਸ਼ੈਹ ਪ੍ਰਾਪਤ ਹੈ ਇਸ ਲਈ ਪੁਲਿਸ ਵੱਲੋਂ ਪਹਿਲਾਂ ਤੋਂ ਹੀ ਪੀੜਤ ਪਰਿਵਾਰ ਦੀਆਂ ਜਮਾਨਤਾਂ ਕਰਵਾ ਦਿੱਤੀਆਂ ਗਈਆਂ ਸਨ ਅਤੇ ਦੋਸ਼ੀਆਂ ਨੂੰ ਜ਼ੁਲਮ ਕਰਨ ਲਈ ਖੁੱਲੇ ਛੱਡ ਦਿੱਤਾ ਗਿਆ ਸੀ।


ਐਕਸ਼ਨ ਕਮੇਟੀ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਸਾਰੇ ਦੋਸ਼ੀ ਫੜ ਕੇ ਪਰਿਵਾਰ ਨੂੰ ਇਨਸਾਫ ਨਹੀਂ ਦੇ ਦਿੱਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਖਾਂਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਅਮਰੀਕ ਸਿੰਘ ਮਮਦੋਟ ਭਾਰਤੀ ਕਿਸਾਨ ਯੂਨੀਅਨ ਸਿੰਧੂਪੁਰ ਵੱਲੋਂ ਪਰਮਜੀਤ ਸਿੰਘ ਮਬੋ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਗੁਰਚਰਨ ਸਿੰਘ ਮਲਸੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬੂਟਾ ਸਿੰਘ ਕਰੀਕਲਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਰਸਾਲ ਸਿੰਘ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਰਸ਼ਨ ਸਿੰਘ ਭਾਲਾ ਅਤੇ ਪਰਿਵਾਰਕ ਮੈਂਬਰਾਂ ਵਿੱਚੋਂ ਅਮਰਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ।

error: Content is protected !!