ਮੁੱਖ ਮੰਤਰੀ ਦੇ ਦਫ਼ਤਰ ਉਤੇ ਹਮਲਾ, ਪੰਜ ਸੁਰੱਖਿਆ ਕਰਮਚਾਰੀ ਜ਼ਖ਼ਮੀ, ਕਰਫਿਊ ਲੱਗਾ

ਮੁੱਖ ਮੰਤਰੀ ਦੇ ਦਫ਼ਤਰ ਉਤੇ ਹਮਲਾ, ਪੰਜ ਸੁਰੱਖਿਆ ਕਰਮਚਾਰੀ ਜ਼ਖ਼ਮੀ, ਕਰਫਿਊ ਲੱਗਾ


ਵੀਓਪੀ ਬਿਊਰੋ, ਮੇਘਾਲਿਆ-ਮੇਘਾਲਿਆ ਦੇ ਮੁੱਖ ਮੰਤਰੀ ਕਾਨਰਾਡ ਸੰਗਮਾ ਦੇ ਦਫ਼ਤਰ ਦਾ ਸੈਂਕੜੇ ਲੋਕਾਂ ਨੇ ਸੋਮਵਾਰ ਨੂੰ ਘਿਰਾਓ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿਚ 5 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਘਟਨਾ ਦੇ ਸਮੇਂ ਸੀਐਮ ਸੰਗਮਾ ਕੈਂਪਸ ਦੇ ਅੰਦਰ ਹੀ ਮੌਜੂਦ ਸਨ। ਹਾਲਾਂਕਿ, ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਦਰਅਸਲ, ਮੁੱਖ ਮੰਤਰੀ ਕਾਨਰਾਡ ਸੰਗਮਾ ACHIK, GHSMC ਸਮੇਤ ਵੱਖ-ਵੱਖ ਪ੍ਰਦਰਸ਼ਨਕਾਰੀ ਨਾਗਰਿਕ ਸੰਸਥਾਵਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰ ਰਹੇ ਸਨ। ਮੁੱਖ ਮੰਤਰੀ ਦਫ਼ਤਰ ਵਿੱਚ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਦੋਵਾਂ ਵਿਚਾਲੇ ਗੱਲਬਾਤ ਚੱਲੀ। ਇਸ ਦੌਰਾਨ ਕੈਂਪਸ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਭੜਕੀ ਭੀੜ ਨੇ ਪਥਰਾਅ ਵੀ ਕੀਤਾ ਅਤੇ ਮੁੱਖ ਮੰਤਰੀ ਦਫ਼ਤਰ ਦੀਆਂ ਖਿੜਕੀਆਂ ਵੀ ਤੋੜ ਦਿੱਤੀਆਂ।
ਇਸ ਦੇ ਨਾਲ ਹੀ ਜਵਾਬੀ ਕਾਰਵਾਈ ‘ਚ ਪੁਲਿਸ ਨੇ ਉੱਥੇ ਇਕੱਠੀ ਹੋਈ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਝੜਪ ਵਿੱਚ ਹੁਣ ਤੱਕ ਘੱਟੋ-ਘੱਟ ਪੰਜ ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਜਦੋਂ ਕਿ ਮੁੱਖ ਮੰਤਰੀ ਦਫ਼ਤਰ ਨੇ ਇੱਕ ਟਿੱਪਣੀ ਵਿੱਚ ਕਿਹਾ, ਸਥਿਤੀ ਨੂੰ ਕਾਬੂ ਵਿੱਚ ਲਿਆ ਗਿਆ ਹੈ।


ਇਸ ਦੌਰਾਨ ਮੁੱਖ ਮੰਤਰੀ ਨਾਲ ਮੀਟਿੰਗ ਕਰ ਰਹੇ ਨਗਰ ਨਿਗਮ ਦੇ ਮੈਂਬਰਾਂ ਨੇ ਹਮਲੇ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਨੇ ਕਿਹਾ ਕਿ ਭੀੜ ਵਿੱਚ ਸ਼ਾਮਲ ਲੋਕ ਉਨ੍ਹਾਂ ਦੇ ਨਹੀਂ ਹਨ ਅਤੇ ਇਸ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਮੁੱਖ ਮੰਤਰੀ ਦਫ਼ਤਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਮੇਘਾਲਿਆ ਦੇ ਮੁੱਖ ਮੰਤਰੀ ਕਾਨਰਾਡ ਸੰਗਮਾ ਗਾਰੋ-ਹਿੱਲਜ਼ ਸਥਿਤ ਅੰਦੋਲਨਕਾਰੀ ਸੰਗਠਨਾਂ ਨਾਲ ਗੱਲਬਾਤ ਕਰ ਰਹੇ ਸਨ ਜੋ ਸਰਦੀਆਂ ਦੀ ਰਾਜਧਾਨੀ ਤੁਰਾ ਲਈ ਭੁੱਖ ਹੜਤਾਲ ‘ਤੇ ਹਨ। ਇਸ ਦੌਰਾਨ, ਭੀੜ (ਅੰਦੋਲਨ ਕਰ ਰਹੇ ਸਮੂਹਾਂ ਤੋਂ ਵੱਖ) ਤੂਰਾ ਦੇ ਸੀਐਮਓ ‘ਤੇ ਇਕੱਠੀ ਹੋ ਗਈ ਅਤੇ ਪਥਰਾਅ ਸ਼ੁਰੂ ਕਰ ਦਿੱਤਾ।

ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। 5 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਸੀਐਮ ਅਤੇ ਪਬਲਿਕ ਹੈਲਥ ਇੰਜਨੀਅਰਿੰਗ (ਪੀਐਚਈ) ਮੰਤਰੀ ਸੀਐਮਓ ਤੁਰਾ ਵਿੱਚ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਤੂਰਾ ਸ਼ਹਿਰ ਵਿੱਚ ਤੁਰਤ ਪ੍ਰਭਾਵ ਨਾਲ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜ਼ਖਮੀਆਂ ਲਈ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਦੇ ਇਲਾਜ ਦਾ ਖਰਚਾ ਵੀ ਸੂਬਾ ਸਰਕਾਰ ਚੁੱਕੇਗੀ।

error: Content is protected !!