ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਹਿਰਾਸਤ ‘ਚ ਮੌਤ, ਰਾਤੀ ਮੈਡੀਕਲ ‘ਚ ਨਿਕਲਿਆ ਸੀ ਫਿਟ, ਮਾਮਲਾ ਸ਼ੱਕੀ

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਹਿਰਾਸਤ ‘ਚ ਮੌਤ, ਰਾਤੀ ਮੈਡੀਕਲ ‘ਚ ਨਿਕਲਿਆ ਸੀ ਫਿਟ, ਮਾਮਲਾ ਸ਼ੱਕੀ

ਨਵੀਂ ਦਿੱਲੀ (ਵੀਓਪੀ ਬਿਊਰੋ) ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਐਤਵਾਰ ਨੂੰ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਆਰਮਜ਼ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਹਿਰਾਸਤ ਵਿੱਚ ਲਏ ਨੌਜਵਾਨ ਦੀ ਸਵੇਰੇ ਸਾਢੇ ਛੇ ਵਜੇ ਸੁਭਾਸ਼ ਪੈਲੇਸ ਥਾਣੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ੇਖ ਸਹਾਦਤ ਵਜੋਂ ਹੋਈ ਹੈ। ਸ਼ੇਖ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਦਾ ਰਹਿਣ ਵਾਲਾ ਸੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੇਖ ਸਮੇਤ 4 ਹੋਰਾਂ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਸ਼ੇਖ ਸਹਾਦਤ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ 18 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਜਦਕਿ ਬਾਕੀ ਦੋਸ਼ੀਆਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਸ਼ਨੀਵਾਰ ਸ਼ਾਮ ਨੂੰ ਦੋਸ਼ੀ ਦੀ ਮੈਡੀਕਲ ਜਾਂਚ ਕੀਤੀ ਗਈ। ਐਤਵਾਰ ਸਵੇਰੇ ਕਰੀਬ 6.30 ਵਜੇ ਡਿਊਟੀ ‘ਤੇ ਮੌਜੂਦ ਇਕ ਜਵਾਨ ਨੇ ਦੇਖਿਆ ਕਿ ਸਹਾਦਤ ਬਹੁਤ ਤੇਜ਼ ਸਾਹ ਲੈ ਰਿਹਾ ਸੀ। ਇਸ ਜਵਾਨ ਨੇ ਤੁਰੰਤ ਆਪਣੇ ਸੀਨੀਅਰ ਅਧਿਕਾਰੀ ਨੂੰ ਇਸ ਦੀ ਸੂਚਨਾ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਬੀਐਸਏ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਨੀਵਾਰ ਨੂੰ ਉਸ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਉਸ ਨੂੰ ਲਾਕ-ਅੱਪ ‘ਚ ਰੱਖਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼ੇਖ ਸਹਾਦਤ ਰਾਤ ਨੂੰ ਚੰਗੀ ਤਰ੍ਹਾਂ ਸੁੱਤਾ ਸੀ। ਸਵੇਰੇ ਉਸ ਦੀ ਮੌਤ ਹੋ ਗਈ। ਹਾਲਾਂਕਿ ਲਾਕ-ਅੱਪ ‘ਚ ਨੌਜਵਾਨ ਦੀ ਮੌਤ ਨੇ ਸਨਸਨੀ ਮਚਾ ਦਿੱਤੀ ਹੈ ਅਤੇ ਇਸ ਦੀ ਜਾਂਚ ਜਾਰੀ ਹੈ।

error: Content is protected !!