ਮਨੀਪੁਰ ਘਟਨਾ ‘ਤੇ ਵਧਿਆ ਰੋਸ, ਜਲੰਧਰ ਤੋਂ ‘ਆਪ’ ਸੰਸਦ ਮੈਂਬਰ ਰਿੰਕੂ ਵੀ ਪਹੁੰਚੇ ਦਿੱਲੀ ਧਰਨੇ ‘ਚ, ਆਖੀ ਇਹ ਗੱਲ

ਮਨੀਪੁਰ ਘਟਨਾ ‘ਤੇ ਵਧਿਆ ਰੋਸ, ਜਲੰਧਰ ਤੋਂ ‘ਆਪ’ ਸੰਸਦ ਮੈਂਬਰ ਰਿੰਕੂ ਵੀ ਪਹੁੰਚੇ ਦਿੱਲੀ ਧਰਨੇ ‘ਚ, ਆਖੀ ਇਹ ਗੱਲ

ਜਲੰਧਰ (ਵੀਓਪੀ ਬਿਊਰੋ) ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸੋਮਵਾਰ ਨੂੰ ਮਨੀਪੁਰ ਹਿੰਸਾ ਦੇ ਵਿਰੋਧ ਵਿੱਚ ਸੰਸਦ ਦੇ ਬਾਹਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਮੁੱਦੇ ‘ਤੇ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਹਿੰਸਾ ‘ਚ 150 ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਨੇ ਪੂਰੇ ਮਾਮਲੇ ‘ਤੇ ਚੁੱਪ ਧਾਰੀ ਰੱਖੀ ਹੈ।

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੰਸਦ ‘ਚ ਆ ਕੇ ਇਸ ਮੁੱਦੇ ‘ਤੇ ਖੁੱਲ੍ਹ ਕੇ ਜਵਾਬ ਦੇਣਾ ਚਾਹੀਦਾ ਹੈ ਅਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਮਨੀਪੁਰ ਹਿੰਸਾ ਦੇ ਦੋਸ਼ੀਆਂ ਖਿਲਾਫ ਸਰਕਾਰ ਨੇ ਕੀ ਕਾਰਵਾਈ ਕੀਤੀ ਹੈ ਅਤੇ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਣ ਵਾਲੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਾਨਸੂਨ ਸੈਸ਼ਨ ਵਿੱਚੋਂ ਬਾਹਰ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਇਹ ਵੀ ਕਿਹਾ ਕਿ ਸੰਸਦ ਵਿੱਚ ਜਵਾਬ ਮੰਗਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਇਸ ਮੁੱਦੇ ਦੀ ਜਾਣਕਾਰੀ ਸਾਰੇ ਸੰਸਦ ਮੈਂਬਰਾਂ ਦੇ ਸਾਹਮਣੇ ਰੱਖਣੀ ਚਾਹੀਦੀ ਹੈ।

error: Content is protected !!