‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਮੰਗੀ ਤਹਿਸੀਲ ਮੁਲਾਜ਼ਮਾਂ ਤੋਂ ਮਾਫੀ, ਕਰਮਚਾਰੀਆਂ ਨੇ ਹੜਤਾਲ ਖਤਮ ਕਰ ਕੇ ਕੀਤਾ ਕੰਮ ਸ਼ੁਰੂ ਕਰਨ ਦਾ ਐਲਾਨ

‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਮੰਗੀ ਤਹਿਸੀਲ ਮੁਲਾਜ਼ਮਾਂ ਤੋਂ ਮਾਫੀ, ਕਰਮਚਾਰੀਆਂ ਨੇ ਹੜਤਾਲ ਖਤਮ ਕਰ ਕੇ ਕੀਤਾ ਕੰਮ ਸ਼ੁਰੂ ਕਰਨ ਦਾ ਐਲਾਨ

ਰੋਪੜ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਤਹਿਸੀਲ ਦਫਤਰ ਰੂਪਨਗਰ ਜਾ ਕੇ ਤਹਿਸੀਲ ਵਿੱਚ ਤੈਨਾਤ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਕੇ ਦਫ਼ਤਰ ਦੇ ਕੰਮ ਵਿੱਚ ਰੁਕਾਵਟ ਪਾਉਣ, ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਰਮਚਾਰੀ ਨੂੰ ਫ਼ੋਨ ਕਰਕੇ ਸਰਕਾਰੀ ਦਫ਼ਤਰੀ ਰਿਕਾਰਡ ਆਪਣੇ ਦਫ਼ਤਰ ਮੰਗਵਾਉਣ ਅਤੇ ਨਾਲ ਹੀ ਕਰਮਚਾਰੀਆਂ ਤੇ ਬਿਨਾ ਕਿਸੇ ਸਬੂਤਾਂ ਦੇ ਕੁਰੱਪਸ਼ਨ ਦੇ ਇਲਜ਼ਾਮ ਲਗਾ ਕੇ ਸੋਸ਼ਲ ਮੀਡੀਆ ਤੇ ਲਾਈਵ ਕਰਨ ਨਾਲ ਕਰਮਚਾਰੀਆਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਇਆ ਗਿਆ ਸੀ।

ਹਲਕਾ ਵਿਧਾਇਕ ਵੱਲੋਂ ਕੀਤੇ ਅਜਿਹੇ ਵਤੀਰੇ ਵਿਰੁੱਧ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸੂਬੇ ਦੇ ਡੀ.ਸੀ. ਦਫਤਰਾਂ ਦੇ ਸਮੂਹ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਕਰਕੇ ਮੁਕੰਮਲ ਦਫ਼ਤਰੀ ਕੰਮ ਬੰਦ ਕਰਕੇ ਮਿਤੀ 26-07-2023 ਨੂੰ ਰੂਪਨਗਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਵਿੱਚ ਵੱਡਾ ਇਕੱਠ ਕਰਕੇ ਵਿਧਾਇਕ ਦਿਨੇਸ਼ ਚੱਢਾ ਦਾ ਪੁਤਲਾ ਫੂਕਿਆ ਗਿਆ।

ਜਿਸ ਉਪਰੰਤ ਬੀਤੇ ਕੱਲ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਨੇ ਆਪਣੇ ਫੇਸਬੁੱਕ ਪੇਜ ਤੇ ਇੱਕ ਵੀਡੀਓ ਸੰਦੇਸ਼ ਸਾਂਝਾ ਕਰਦੇ ਹੋਏ ਹੇਠ ਅਨੁਸਾਰ ਲਿਖਿਆ ਹੈ:-
ਮੇਰੀ ਕਿਸੇ ਵੀ ਸਟਾਫ਼ ਮੈਂਬਰ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਣ ਦੀ ਕੋਈ ਮਨਸ਼ਾ ਨਹੀ ਸੀ ਜੇਕਰ ਫਿਰ ਵੀ ਕਿਸੇ ਨੂੰ ਮੇਰੀ ਕਿਸੇ ਵੀ ਗੱਲ ਤੋਂ ਠੇਸ ਪਹੁੰਚੀ ਹੈ ਤਾਂ ਮੈਂ ਉਸ ਚੀਜ਼ ਨੂੰ ਫੀਲ ਕਰਦਾ ਹਾਂ।
ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਨੇ ਆਪਣੇ ਫੇਸਬੁੱਕ ਪੇਜ ‘ਤੇ ਜਨਤਕ ਹੋ ਕੇ ਆਪਣੀ ਕੀਤੀ ਗ਼ਲਤੀ ਦਾ ਅਹਿਸਾਸ ਕਰ ਲਿਆ ਹੈ, ਜਿਸ ਨਾਲ ਜਿਲਾ ਰੂਪਨਗਰ ਦੇ ਜਿਲਾ ਆਗੂਆਂ ਨੇ ਵੀ ਸਹਿਮਤੀ ਪ੍ਰਗਟਾਈ ਹੈ। ਇਸ ਸੰਬੰਧੀ ਜਿਲਾ ਆਗੂਆਂ ਨਾਲ ਹੋਈ ਗੱਲਬਾਤ ਅਤੇ ਹਲਕਾ ਵਿਧਾਇਕ ਰੂਪਨਗਰ ਦਿਨੇਸ਼ ਚੱਢਾ ਵੱਲੋਂ ਆਪਣੀ ਚੈਕਿੰਗ ਦੌਰਾਨ ਸਰਕਾਰੀ ਕਰਮਚਾਰੀਆਂ ਤੇ ਬਿਨਾ ਵਜਾ ਲਗਾਏ ਦੋਸ਼ਾਂ ਦਾ ਅਹਿਸਾਸ ਕਰਨ ਕਰਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਫ਼ੈਸਲਾ ਲਿਆ ਹੈ ਕੇ ਜਦ ਹਲਕਾ ਵਿਧਾਇਕ ਨੇ ਆਪਣੀ ਕੀਤੀ ਗਲਤੀ ਦਾ ਪਛਤਾਵਾ ਕਰਦੇ ਹੋਏ ਅਹਿਸਾਸ ਕਰ ਲਿਆ ਹੈ ਤਾਂ ਅਜਿਹੇ ਵਿੱਚ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਅਤੇ ਸੂਬਾ ਵਾਸੀਆਂ ਦੇ ਸਰਕਾਰੀ ਦਫ਼ਤਰੀ ਕੰਮਾਂ ਵਿੱਚ ਆ ਰਹੀ ਪ੍ਰੇਸ਼ਾਨੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਭਰ ਦੇ ਡੀ ਸੀ ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ ਤਹਿਸੀਲ ਦਫ਼ਤਰਾਂ ਵਿੱਚ ਚੱਲ ਰਹੀ ਕਲਮਛੋੜ ਹੜਤਾਲ ਖ਼ਤਮ ਕਰਦੇ ਹੋਏ ਅੱਜ ਮਿਤੀ 27-07-2023 ਤੋਂ ਹੜ੍ਹਾਂ ਦੇ ਕੰਮਾਂ ਸਮੇਤ ਸਾਰੇ ਦਫ਼ਤਰੀ ਕੰਮ ਹੋਣਗੇ।

error: Content is protected !!