ਯੂਥ ਅਕਾਲੀ ਦਲ ਦੇ ਪ੍ਰਦਰਸ਼ਨ ਦੌਰਾਨ ਪੁੱਜੀ ਪੁਲਿਸ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਤੋਂ ਰੋਕਿਆ, ਲਾਠੀਚਾਰਜ ਦੇ ਵੀ ਦੋਸ਼

ਯੂਥ ਅਕਾਲੀ ਦਲ ਦੇ ਪ੍ਰਦਰਸ਼ਨ ਦੌਰਾਨ ਪੁੱਜੀ ਪੁਲਿਸ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਤੋਂ ਰੋਕਿਆ, ਲਾਠੀਚਾਰਜ ਦੇ ਵੀ ਦੋਸ਼


ਵੀਓਪੀ ਬਿਊਰੋ, ਚੰਡੀਗੜ੍ਹ : ਸੂਬੇ ਵਿਚ ਆਏ ਹੜ੍ਹ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦਿਵਾਉਣ ਲਈ ਚੰਡੀਗੜ੍ਹ ‘ਚ ਯੂਥ ਅਕਾਲੀ ਦਲ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੰਗ ਨੂੰ ਲੈ ਕੇ ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੂੰ ਪੁਲਿਸ ਨੇ ਰਾਹ ‘ਚ ਹੀ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋ ਗਈ। ਪੁਲਿਸ ਨੇ ਬੈਰੀਕੇਡ ਲਾ ਕੇ ਅਕਾਲੀ ਵਰਕਰਾਂ ਨੂੰ ਉੱਥੇ ਹੀ ਰੋਕ ਲਿਆ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਦੀ ਜ਼ਿੱਦ ‘ਤੇ ਅੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂ ਤਾਂ 25 ਮੈਂਬਰਾਂ ਦਾ ਜੱਥਾ ਮੁੱਖ ਮੰਤਰੀ ਨੂੰ ਮੰਗ ਦੇਣ ਜਾਵੇਗਾ ਜਾਂ ਫਿਰ ਸਰਕਾਰ ਦਾ ਕੋਈ ਨੁਮਾਇੰਦਾ ਇੱਥੇ ਆ ਕੇ ਮੰਗ ਪੱਤਰ ਲੈ ਲਵੇ।


ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਲਾਠੀਚਾਰਜ ਕਰਨ ਦੇ ਵੀ ਦੋਸ਼ ਲਾਏ। ਇਸ ਕਾਰਨ ਪ੍ਰਦਰਸ਼ਨਕਾਰੀ ਸੜਕ ‘ਤੇ ਹੀ ਬੈਠ ਗਏ ਹਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

error: Content is protected !!