ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਵਿਚ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਬੰਨ੍ਹ ਲਿਆ ਦਰੱਖਤ ਨਾਲ, ਫਿਰ ਚਾੜ੍ਹਿਆ ਕੁਟਾਪਾ, ਵੀਡੀਓ ਵਾਇਰਲ ਹੋਣ ਉਤੇ ਪੁਲਿਸ ਆਈ ਹਰਕਤ ਵਿਚ

ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਵਿਚ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਬੰਨ੍ਹ ਲਿਆ ਦਰੱਖਤ ਨਾਲ, ਫਿਰ ਚਾੜ੍ਹਿਆ ਕੁਟਾਪਾ, ਵੀਡੀਓ ਵਾਇਰਲ ਹੋਣ ਉਤੇ ਪੁਲਿਸ ਆਈ ਹਰਕਤ ਵਿਚ


ਵੀਓਪੀ ਬਿਊਰੋ, ਬਠਿੰਡਾ : ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਸ਼ੱਕ ਵਿਚ ਪਿੰਡ ਵਾਸੀਆਂ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਨੂੰ ਇਕ ਦਰੱਖਤ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਕੁੱਟਿਆ। ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਦੋ ਵਿਅਕਤੀਆਂ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ ਜਾ ਰਿਹਾ ਹੈ ਅਤੇ ਉਹ ਦੋਵੇਂ ਵਿਅਕਤੀ ਰਹਿਮ ਦੀ ਅਪੀਲ ਕਰਦੇ ਹੋਏ ਦਿਖਾਈ ਦੇ ਰਹੇ ਹਨ। ਘਟਨਾ ਬਠਿੰਡਾ ਦੇ ਭਗਤਾ ਭਾਈ ਕਾ ਦ ਦੱਸੀ ਜਾ ਰਹੀ ਹੈ। ਇਲਜ਼ਾਮ ਹੈ ਕਿ ਰਾਤ ਸਮੇਂ ਚੋਰਾਂ ਵਲੋਂ ਖੇਤਾਂ ‘ਚ ਲਗਾਈ ਗਈ ਪਾਣੀ ਦੀ ਮੋਟਰ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਕੀਤੀਆਂ ਗਈਆਂ। ਜਦੋਂ ਕਿਸਾਨਾਂ ਨੇ ਦੇਖਿਆ ਕਿ ਪਾਣੀ ਦੀ ਮੋਟਰ ਨਾਲ ਛੇੜਛਾੜ ਹੋਈ ਤਾਂ ਉਨ੍ਹਾਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਪਰ ਕੋਈ ਕਾਰਵਾਈ ਨਹੀਂ ਹੋਈ।


ਇਸ ਤੋਂ ਬਾਅਦ ਲੋਕਾਂ ਨੇ ਇਸ ਮਾਮਲੇ ਨੂੰ ਅਪਣੇ ਸਿਰ ਲੈ ਕੇ ਚੋਰਾਂ ਨੂੰ ਰੰਗੇ ਹੱਥੀਂ ਫੜਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਬਰਾਮਦ ਕਰ ਲਈਆਂ। ਦੋਵਾਂ ਵਿਅਕਤੀਆਂ ਦੀ ਸ਼ਰੇਆਮ ਕੁੱਟਮਾਰ ਕਰ ਕੇ ਪੁਲਿਸ ਹਵਾਲੇ ਕਰ ਦਿਤਾ ਗਿਆ। ਪੁਲਿਸ ਅਨੁਸਾਰ ਦੋਵਾਂ ਵਿਅਕਤੀਆਂ ਦੀ ਕੁੱਟਮਾਰ ਕਰਨ ਵਾਲੇ ਕੁਝ ਪਿੰਡ ਵਾਸੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


ਬਠਿੰਡਾ ਦੇ ਐਸਪੀ ਅਜੈ ਗਾਂਧੀ ਨੇ ਦਸਿਆ ਕਿ ਕੁਝ ਪਿੰਡ ਵਾਸੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਜੋ ਵਾਇਰਲ ਵੀਡੀਓ ਵਿਚ ਦੋ ਵਿਅਕਤੀਆਂ ਨੂੰ ਕੁੱਟਦੇ ਹੋਏ ਦੇਖੇ ਗਏ ਸਨ। ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਅਤੇ ਅਪਰਾਧ ਨਾਲ ਸਬੰਧਤ ਕਿਸੇ ਵੀ ਮਾਮਲੇ ਦੀ ਸਾਨੂੰ ਰਿਪੋਰਟ ਕਰਨ।

error: Content is protected !!