ਹੋਸਟਲ ਵਿਚ ਰਹਿੰਦੀ 12 ਸਾਲਾ ਵਿਦਿਆਰਥਣ ਨਾਲ ਅਧਿਆਪਕ ਨੇ ਹੀ ਕੀਤਾ ਜਬਰ ਜਨਾਹ, ਮਾਮਲਾ ਦਰਜ

ਹੋਸਟਲ ਵਿਚ ਰਹਿੰਦੀ 12 ਸਾਲਾ ਵਿਦਿਆਰਥਣ ਨਾਲ ਅਧਿਆਪਕ ਨੇ ਹੀ ਕੀਤਾ ਜਬਰ ਜਨਾਹ, ਮਾਮਲਾ ਦਰਜ


ਵੀਓਪੀ ਬਿਊਰੋ, ਬਟਾਲਾ : ਬਟਾਲਾ ਵਿਖੇ ਹੋਸਟਲ ਵਿਚ ਰਹਿੰਦੀ ਇਕ 12 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਆਪਕ ਉਤੇ 12 ਸਾਲਾ ਮਾਸੂਮ ਨਾਲ ਜਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ। ਉਧਰ ਜਿਸ ਅਧਿਆਪਕ ‘ਤੇ ਜਿਸਮਾਨੀ ਸ਼ੋਸ਼ਣ ਕਰਨ ਦੇ ਇਲਜ਼ਾਮ ਲੱਗੇ ਹਨ ਉਸ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ। ਆਪਣੇ ‘ਤੇ ਲੱਗੇ ਇਲਜ਼ਾਮ ਨੂੰ ਸਿਰੇ ਤੋਂ ਨਕਾਰਦਿਆਂ ਉਸ ਦਾ ਕਹਿਣਾ ਹੈ ਕਿ ਉਸ ਨੂੰ ਬੇਵਜ੍ਹਾ ਹੀ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ।


ਥਾਣਾ ਸਿਵਲ ਲਾਈਨ ਦੇ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਇਕ 12 ਸਾਲਾ ਵਿਦਿਆਰਥਣ ਬਟਾਲਾ ਦੇ ਇੱਕ ਹੋਸਟਲ ‘ਚ ਰਹਿ ਕੇ ਪੜ੍ਹਾਈ ਕਰ ਰਹੀ ਸੀ। ਉਸ ਦੇ ਕਮਰੇ ਵਿਚ ਇਕ ਹੋਰ ਵਿਦਿਆਰਥਣ ਉਸਦੇ ਨਾਲ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਪੀੜਤ ਵਿਦਿਆਰਥਣ ਨੂੰ ਸਿਰਦਰਦ ਹੋ ਰਿਹਾ ਸੀ ਅਤੇ ਉਸਨੇ ਸਕੂਲ ਦੀ ਮੈਡਮ ਕੋਲੋਂ ਸਿਰ ਦਰਦ ਦੀ ਗੋਲੀ ਲਈ ਅਤੇ ਉਹ ਗੋਲੀ ਖਾਣ ਤੋਂ ਬਾਅਦ ਸੌਂ ਗਈ। ਜਦ ਉਸ ਨੇ ਉੱਠ ਕੇ ਦੇਖਿਆ ਤਾਂ ਉਸਦੇ ਕਮਰੇ ‘ਚੋਂ ਉਨ੍ਹਾਂ ਦੇ ਸਕੂਲ ਦਾ ਅਧਿਆਪਕ ਉਸਦੇ ਕਮਰੇ ‘ਚੋਂ ਬਾਹਰ ਭੱਜ ਗਿਆ।

ਉਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਉਸ ਦਾ ਮੈਡੀਕਲ ਕਰਵਾਇਆ ਤਾਂ ਜਬਰ ਜਨਾਹ ਦੀ ਗੱਲ ਸਾਹਮਣੇ ਆਈ ਹੈ। ਥਾਣਾ ਮੁਖੀ ਨੇ ਕਿਹਾ ਕਿ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਇਸ ਸਕੂਲ ਦੇ ਅਧਿਆਪਕ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

error: Content is protected !!