ਰੰਜਿਸ਼ ਨੇ ਖਾ ਲਿਆ ਮਾਪਿਆਂ ਦਾ ਇਕਲੌਤਾ ਪੁੱਤਰ, 18 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਕੁੜੀ ਨਾਲ ਦੋਸਤੀ ਕਰਨੀ ਪਈ ਮਹਿੰਗੀ !

ਰੰਜਿਸ਼ ਨੇ ਖਾ ਲਿਆ ਮਾਪਿਆਂ ਦਾ ਇਕਲੌਤਾ ਪੁੱਤਰ, 18 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਕੁੜੀ ਨਾਲ ਦੋਸਤੀ ਕਰਨੀ ਪਈ ਮਹਿੰਗੀ !


ਵੀਓਪੀ ਬਿਊਰੋ, ਗੁਰਦਾਸਪੁਰ : 18 ਸਾਲਾ ਨੌਜਵਾਨ ਆਰੀਅਨ ਨੂੰ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਤਿਆਰਾਂ ਨਾਲ ਵਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਬਟਾਲਾ ਨੇੜਲੇ ਪਿੰਡ ਲੌਂਗੋਵਾਲ ਦਾ ਰਹਿਣ ਵਾਲਾ ਸੀ। ਇਕਲੌਤੇ ਪੁੱਤ ਦੇ ਕਤਲ ਨੂੰ ਦੇਖ ਮਾਂ ਦਾ ਰੋ-ਰੋ ਬੁਰਾ ਹਾਲ ਹੈ। ਮਾਂ ਦਾ ਕਹਿਣਾ ਸੀ ਕਿ ਉਸ ਦੇ ਪੁੱਤ ਦਾ ਇਹ ਹਾਲ ਕੁਝ ਨੌਜਵਾਨਾਂ ਨੇ ਕੀਤਾ ਹੈ, ਜੋ ਪਿੰਡ ਤੋਂ ਬਾਹਰ ਦੇ ਹਨ, ਜਦਕਿ ਪਿੰਡ ਦਾ ਹੀ ਉਸ ਦੇ ਬੇਟੇ ਦਾ ਇਕ ਦੋਸਤ ਉਸ ਨੂੰ ਨਾਲ ਲੈ ਕੇ ਗਿਆ ਸੀ। ਬਾਅਦ ‘ਚ ਉਨ੍ਹਾਂ ਨੂੰ ਸੁਨੇਹਾ ਮਿਲਿਆ ਕਿ ਆਰੀਅਨ ‘ਤੇ ਹਮਲਾ ਹੋ ਗਿਆ ਹੈ। ਉਧਰ ਪੁਲਿਸ ਦਾ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਮ੍ਰਿਤਕ ਦੀ ਮਾਂ ਦਾ ਕਹਿਣਾ ਸੀ ਕਿ ਕੁਝ ਨੌਜਵਾਨ ਹਨ, ਜੋ ਪਹਿਲਾਂ ਵੀ ਆਰੀਅਨ ਨੂੰ ਧਮਕੀਆਂ ਦਿੰਦੇ ਸਨ ਅਤੇ ਰੰਜਿਸ਼ ਇਹ ਰੱਖਦੇ ਸਨ ਕਿ ਉਨ੍ਹਾਂ ਦੇ ਬੇਟੇ ਦੀ ਪਿੰਡ ਦੀ ਇਕ ਲੜਕੀ ਨਾਲ ਦੋਸਤੀ ਸੀ ਪਰ ਹੁਣ ਉਨ੍ਹਾਂ ਦਾ ਪੁੱਤ ਪਿੱਛੇ ਹਟ ਗਿਆ ਸੀ। ਲੜਕੀ ਦਾ ਪਰਿਵਾਰ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੇ ਬੀਤੀ ਰਾਤ ਵੀ ਝਗੜਾ ਕੀਤਾ ਤੇ ਐਤਵਾਰ ਵੀ ਜਦ ਉਨ੍ਹਾਂ ਦਾ ਬੇਟਾ ਘਰੋਂ ਬਾਹਰ ਗਿਆ ਤਾਂ ਉਸ ‘ਤੇ ਹਮਲਾ ਕਰ ਦਿੱਤਾ ਗਿਆ। ਰੋਂਦੀ-ਕੁਰਲਾਉਂਦੀ ਮਾਂ ਨੇ ਕਿਹਾ ਕਿ ਘਰ ਹੀ ਤਬਾਹ ਹੋ ਗਿਆ, ਉਸ ਦਾ ਇਕਲੌਤਾ ਪੁੱਤ ਸੀ, ਜਿਸ ਨੇ ਹੁਣ 12ਵੀਂ ‘ਚ ਦਾਖਲ ਹੋਣਾ ਸੀ। ਉਹ ਖੁਦ ਉਸ ਨੂੰ ਵਿਦੇਸ਼ ਭੇਜਣ ਲਈ ਪਾਸਪੋਰਟ ਬਣਵਾਉਣ ਲਈ ਅਪਲਾਈ ਕਰਨ ਦੀ ਤਿਆਰੀ ਕਰ ਰਹੀ ਸੀ।


ਉਧਰ ਜਿਵੇਂ ਹੀ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਪਿੰਡ ਪਹੁੰਚੀ ਤਾਂ ਪੂਰਾ ਪਿੰਡ ਵੈਣ ਪਾਉਂਦਾ ਨਜ਼ਰ ਆਇਆ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਇਨਸਾਫ਼ ਨਹੀਂ ਮਿਲਦਾ, ਉਹ ਆਪਣੇ ਪੁੱਤ ਦੀਆਂ ਅੰਤਿਮ ਰਸਮਾਂ ਨਹੀਂ ਕਰਨਗੇ।

error: Content is protected !!