ਸਿੱਧੂ ਮੂਸੇਵਾਲਾ ਕਤਲਕਾਂਡ; ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਿਸ, ਹੋਣਗੇ ਵੱਡੇ ਖੁਲਾਸੇ

ਸਿੱਧੂ ਮੂਸੇਵਾਲਾ ਕਤਲਕਾਂਡ; ਸਚਿਨ ਬਿਸ਼ਨੋਈ ਨੂੰ ਭਾਰਤ ਲਿਆਈ ਦਿੱਲੀ ਪੁਲਿਸ, ਹੋਣਗੇ ਵੱਡੇ ਖੁਲਾਸੇ


ਵੀਓਪੀ ਬਿਊਰੋ, ਨੈਸ਼ਨਲ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਕਤਲਕਾਂਡ ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਂਦਾ ਗਿਆ ਹੈ। ਸਚਿਨ ਬਿਸ਼ਨੋਈ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਤੀਜਾ ਹੈ। ਦਿੱਲੀ ਪੁਲਿਸ ਦੀ ਇੱਕ ਟੀਮ ਅਜ਼ਰਬਾਈਜਾਨ ਤੋਂ ਇਸ ਗੈਂਗਸਟਰ ਨੂੰ ਭਾਰਤ ਲਿਆਈ ਹੈ।

ਉਹ ਪਿਛਲੇ ਸਾਲ ਮਈ ‘ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ। ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਬਣਾਈ ਸੀ। ਉਹ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ। ਸਚਿਨ ਦੇ ਭਾਰਤ ਆਉਂਦੇ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਪਹਿਲਾਂ ਸਚਿਨ ਬਿਸ਼ਨੋਈ 21 ਅਪ੍ਰੈਲ 2022 ਤਕ ਭਾਰਤ ਵਿੱਚ ਸੀ।


ਇਸ ਤੋਂ ਬਾਅਦ ਉਹ ਫਰਜ਼ੀ ਨਾਂ ‘ਤੇ ਪਾਸਪੋਰਟ ਬਣਵਾ ਕੇ ਭਾਰਤ ਤੋਂ ਭੱਜ ਗਿਆ। ਸਚਿਨ ਬਿਸ਼ਨੋਈ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਬਿਸ਼ਨੋਈ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ।

error: Content is protected !!