ਕਾਰ ਵਿਚੋਂ ਬਾਹਰ ਕੱਢ ਕੇ ਅਣਪਛਾਤਿਆਂ ਨੇ ਬਜ਼ੁਰਗ ਨੂੰ ਛੇ ਗੋਲ਼ੀਆਂ ਮਾਰ ਉਤਾਰਿਆ ਮੌਤ ਦੇ ਘਾਟ

ਕਾਰ ਵਿਚੋਂ ਬਾਹਰ ਕੱਢ ਕੇ ਅਣਪਛਾਤਿਆਂ ਨੇ ਬਜ਼ੁਰਗ ਨੂੰ ਛੇ ਗੋਲ਼ੀਆਂ ਮਾਰ ਉਤਾਰਿਆ ਮੌਤ ਦੇ ਘਾਟ


ਵੀਓਪੀ ਬਿਊਰੋ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮੁਕਤਸਰ ਨੇੜਲੇ ਪਿੰਡ ਖੋਖਰ ਵਿੱਚ ਬੀਤੀ ਰਾਤ ਇੱਕ ਬਜ਼ੁਰਗ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਫਿਰ ਉਸ ‘ਤੇ ਗੋਲੀਆਂ ਚਲਾ ਦਿਤੀਆਂ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।


ਡੀਐਸਪੀ ਅਵਤਾਰ ਸਿੰਘ ਨੇ ਦਸਿਆ ਕਿ ਪਰਿਵਾਰ ਅਨੁਸਾਰ ਬਜ਼ੁਰਗ ਸਰਵ ਦਮਨ ਸਿੰਘ (60) ਵਾਸੀ ਪਿੰਡ ਖੋਖਰ ਆਪਣੀ ਕਾਰ ਨੰਬਰ ਪੀਬੀ 30ਟੀ 0718 ਵਿਚ ਮੁਕਤਸਰ ਤੋਂ ਪਿੰਡ ਖੋਖਰ ਵੱਲ ਜਾ ਰਿਹਾ ਸੀ। ਜਦੋਂ ਉਹ ਵੜਿੰਗ ਪਿੰਡ ਤੋਂ ਖੋਖਰ ਰੋਡ ‘ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ। ਮ੍ਰਿਤਕ ਦੇ ਸਰੀਰ ‘ਤੇ 6 ਗੋਲੀਆਂ ਦੇ ਨਿਸ਼ਾਨ ਮਿਲੇ ਹਨ।

ਪੁਲਿਸ ਮੁਤਾਬਕ ਜਿਸ ਤਰ੍ਹਾਂ ਬਜ਼ੁਰਗ ਦੀ ਲਾਸ਼ ਸੜਕ ਕਿਨਾਰੇ ਪਈ ਸੀ, ਉਸ ਤੋਂ ਜਾਪਦਾ ਸੀ ਕਿ ਹਮਲਾਵਰਾਂ ਨੇ ਬਜ਼ੁਰਗ ਨੂੰ ਕਾਰ ‘ਚੋਂ ਬਾਹਰ ਕੱਢ ਕੇ ਗੋਲੀਆਂ ਮਾਰੀਆਂ ਹਨ। ਡੀਐਸਪੀ ਅਵਤਾਰ ਸਿੰਘ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਥਾਣਾ ਬਰੀਵਾਲਾ ਦੇ ਇੰਚਾਰਜ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

error: Content is protected !!