ਕੈਨੇਡਾ ‘ਚ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ, 2015 ‘ਚ ਸਟੱਡੀ ਵੀਜ਼ਾ ਲੈ ਕੇ ਗਿਆ ਸੀ ਸੁਪਨੇ ਪੂਰੇ ਕਰਨ

ਕੈਨੇਡਾ ‘ਚ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ, 2015 ‘ਚ ਸਟੱਡੀ ਵੀਜ਼ਾ ਲੈ ਕੇ ਗਿਆ ਸੀ ਸੁਪਨੇ ਪੂਰੇ ਕਰਨ

ਫਾਜ਼ਿਲਕਾ (ਵੀਓਪੀ ਬਿਊਰੋ) ਭਾਰਤ-ਪਾਕਿ ਦੇ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਦੇ ਪਿੰਡ ਵਰਿਆਮਪੁਰਾ ਦੇ ਵਸਨੀਕ ਜਸਵੀਰ ਸਿੰਘ ਗਰੇਵਾਲ ਦੇ 26 ਸਾਲਾ ਅਣਵਿਆਹੇ ਪੁੱਤਰ ਦਿਲਪ੍ਰੀਤ ਸਿੰਘ ਗਰੇਵਾਲ ਦੀ ਬੀਤੇ ਦਿਨੀਂ ਕੈਨੇਡਾ ਦੇ ਵੈਨਕੂਵਰ ਸਰੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ ਸਾਲ 2015 ਵਿੱਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਪੀ.ਆਰ. ਮਿਲਗੀ ਸੀ। ਮ੍ਰਿਤਕ ਨੇ 3 ਸਾਲ ਪੜ੍ਹਾਈ ਕੀਤੀ, ਉਸ ਤੋਂ ਬਾਅਦ ਉਸ ਨੂੰ ਵਰਕ ਪਰਮਿਟ ਮਿਲਿਆ ਅਤੇ ਕਰੀਬ ਢਾਈ ਸਾਲ ਪਹਿਲਾਂ ਉਸ ਨੇ ਪੀ.ਆਰ. ਹਾਸਲ ਕਰ ਲਈ। ਮ੍ਰਿਤਕ ਦੇ ਪਿਤਾ ਨਾਲ ਉਸ ਦੇ ਪੁੱਤਰ ਦੀ ਮੌਤ ਦੀ ਖ਼ਬਰ 4 ਦਿਨ ਪਹਿਲਾਂ ਹੀ ਸਾਂਝੀ ਕੀਤੀ ਗਈ ਸੀ।

error: Content is protected !!