ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ, ਲੋਕ ਸਭਾ ਸਕੱਤਰੇਤ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ, ਲੋਕ ਸਭਾ ਸਕੱਤਰੇਤ ਨੇ ਨੋਟੀਫਿਕੇਸ਼ਨ ਕੀਤਾ ਜਾਰੀ


ਵੀਓਪੀ ਬਿਊਰੋ, ਨਵੀਂ ਦਿੱਲੀ-ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ਲੋਕ ਸਭਾ ਸਕੱਤਰੇਤ ਨੇ ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤੀ ਹੈ।


ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ 13 ਅਪ੍ਰੈਲ 2019 ਨੂੰ ਕਰਨਾਟਕ ਦੇ ਕੋਲਾਰ ‘ਚ ਇਕ ਚੋਣ ਸਭਾ ‘ਚ ਮੋਦੀ ਸਰਨੇਮ ਦੇ ਸਬੰਧ ‘ਚ ਕੀਤੀ ਗਈ ਵਿਵਾਦਿਤ ਟਿੱਪਣੀ ਨੂੰ ਲੈ ਕੇ ਰਾਹੁਲ ਖ਼ਿਲਾਫ਼ ਅਪਰਾਧਕ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਰਾਹੁਲ ਨੇ ਸਭਾ ‘ਚ ਟਿੱਪਣੀ ਕੀਤੀ ਸੀ ਕਿ ਸਾਰੇ ਚੋਰਾਂ ਦਾ ਇਕ ਹੀ ਸਰਨੇਮ ਮੋਦੀ ਕਿਵੇਂ ਹੋ ਸਕਦਾ ਹੈ?”


ਦੱਸਣਯੋਗ ਹੈ ਕਿ ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਨੂੰ 23 ਮਾਰਚ ਨੂੰ ਹੇਠਲੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। 134 ਦਿਨਾਂ ਬਾਅਦ ਇਸ ਮਾਮਲੇ ‘ਚ ਰਾਹੁਲ ਗਾਂਧੀ ਦੀ ਸਜ਼ਾ ‘ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਮਿਲੀ 2 ਸਾਲ ਦੀ ਸਜ਼ਾ ਅਤੇ ਦੋਸ਼ਸਿੱਧੀ ਰੱਦ ਕਰ ਦਿੱਤੀ ਸੀ।

error: Content is protected !!