ਏਐਸਆਈ ਕਰ ਰਿਹਾ ਸੀ ਰਿਵਾਲਵਰ ਸਾਫ, ਅਚਾਨਕ ਚੱਲ ਪਈ ਗੋਲੀ, ਪੁੱਤ ਦੀ ਹੋ ਗਈ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਏਐਸਆਈ ਕਰ ਰਿਹਾ ਸੀ ਰਿਵਾਲਵਰ ਸਾਫ, ਅਚਾਨਕ ਚੱਲ ਪਈ ਗੋਲੀ, ਪੁੱਤ ਦੀ ਹੋ ਗਈ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਵੀਓਪੀ ਬਿਊਰੋ, ਤਰਨਤਾਰਨ-ਤਰਨਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਪੰਜਾਬ ਪੁਲਿਸ ‘ਚ ਤਾਇਨਾਤ ਏਐੱਸਆਈ ਵੱਲੋਂ ਸਰਕਾਰੀ ਰਿਵਾਲਵਰ ਦੀ ਸਫ਼ਾਈ ਕਰਨ ਸਮੇਂ ਅਚਾਨਕ ਗੋਲੀ ਚੱਲਣ ਨਾਲ ਉਸ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ।ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਜਾਣਕਾਰੀ ਅਨੁਸਾਰ ਥਾਣੇਦਾਰ ਭੁਪਿੰਦਰ ਸਿੰਘ ਪੁੱਤਰ ਚਾਨਣ ਸਿੰਘ ਮੁਹੱਲਾ ਨਾਨਕਸਰ ਤਰਨਤਾਰਨ ਜੋ ਇਸ ਵੇਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਗੁਰਸੇਵਕ ਸਿੰਘ ਔਲਖ ਦੀ ਸੁਰੱਖਿਆ ਵਿੱਚ ਜ਼ਿਲ੍ਹਾ ਤਰਨਤਾਰਨ ਪੁਲਿਸ ਵੱਲੋਂ ਤਾਇਨਾਤ ਹੈ। ਜਦੋਂ ਭੁਪਿੰਦਰ ਸਿੰਘ ਆਪਣੇ ਸਰਕਾਰੀ ਰਿਵਾਲਵਰ ਦੀ ਸਫ਼ਾਈ ਕਰ ਰਿਹਾ ਸੀ ਤਾਂ ਅਚਾਨਕ ਰਿਵਾਲਵਰ ਵਿਚੋਂ ਗੋਲੀ ਚੱਲ ਗਈ, ਜਿਸ ਕਾਰਨ ਉਸ ਦੇ ਇਕਲੌਤੇ 22 ਸਾਲਾ ਪੁੱਤਰ ਸਨਮਦੀਪ ਸਿੰਘ ਨੂੰ ਲੱਗ ਗਈ ।


ਇਸ ਦੌਰਾਨ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਨਮਦੀਪ ਸਿੰਘ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!