ਮਹਿੰਦਰਾ ਕੰਪਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਸਕਾਰਪੀਓ ਐਟੋਮੈਟਿਕ ਗੱਡੀ

ਮਹਿੰਦਰਾ ਕੰਪਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਸਕਾਰਪੀਓ ਐਟੋਮੈਟਿਕ ਗੱਡੀ


ਵੀਓਪੀ ਬਿਊਰੋ, ਅੰਮ੍ਰਿਤਸਰ-ਮਹਿੰਦਰਾ ਕੰਪਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਸਕਾਰਪੀਓ ਆਟੋਮੈਟਿਕ ਗੱਡੀ ਭੇਟ ਕੀਤੀ। ਮਹਿੰਦਰਾ ਕੰਪਨੀ ਦੇ ਸੀਈਓ ਹਰੀਸ਼ ਸ਼ਵਨ ਤੇ ਐਮਡੀ ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਤੇ ਅਧਿਕਾਰੀਆਂ ਨੂੰ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।


ਇਸ ਮੌਕੇ ਐਡਵੋਕੇਟ ਧਾਮੀ ਨੇ ਆਖਿਆ ਕਿ ਮਹਿੰਦਰਾ ਕੰਪਨੀ ਵੱਲੋਂ ਆਪਣੀ ਨਵੀਂ ਸਕਾਰਪੀਓ ਐਨ ਲਗਜ਼ਰੀ ਆਟੋਮੈਟਿਕ ਗੱਡੀ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕਰ ਕੇ ਸ਼ਰਧਾ ਪ੍ਰਗਟਾਈ ਗਈ ਹੈ। ਮਹਿੰਦਰਾ ਕੰਪਨੀ ਵੱਲੋਂ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਲਈ ਕਈ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨਵਤਾ ਲਈ ਅਥਾਹ ਸ਼ਰਧਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਆਪਣੀਆਂ ਭੇਟਾਵਾਂ ਲੈ ਕੇ ਪੁੱਜਦੇ ਹਨ ਤੇ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਹਮੇਸ਼ਾ ਕਿਰਪਾ ਬਣਾਈ ਰੱਖਦੇ ਹਨ।

error: Content is protected !!