ਅੱਜ ਪੰਜਾਬ ਬੰਦ… ਵਾਲਮੀਕਿ, ਰਵਿਦਾਸੀਆਂ ਤੇ ਇਸਾਈ ਭਾਈਚਾਰਾ ਮਣੀਪੁਰ ਹਿੰਸਾ ਦੇ ਵਿਰੋਧ ‘ਚ ਇਕਜੁੱਟ

ਅੱਜ ਪੰਜਾਬ ਬੰਦ… ਵਾਲਮੀਕਿ, ਰਵਿਦਾਸੀਆਂ ਤੇ ਇਸਾਈ ਭਾਈਚਾਰਾ ਮਣੀਪੁਰ ਹਿੰਸਾ ਦੇ ਵਿਰੋਧ ‘ਚ ਇਕਜੁੱਟ

ਜਲੰਧਰ (ਵੀਓਪੀ ਬਿਊਰੋ) ਅੱਜ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਮਨੀਪੁਰ ‘ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਨੀਪੁਰ ਵਿੱਚ ਦਲਿਤ ਔਰਤਾਂ ’ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ਦੀ ਨਾਕਾਮੀ ਤੋਂ ਬਾਅਦ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਪਿਆ।

ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ‘ਤੇ ਕਹਿਣਾ ਹੈ ਕਿ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।

ਇਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ਕਿ ਹਿੰਸਾ ਖ਼ਿਲਾਫ਼ ਉਹ ਪਿਛਲੇ ਕਈ ਦਿਨਾਂ ਤੋਂ ਸਾਂਝੇ ਤੌਰ ’ਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਤੇ ਗਏ ਬੰਦ ਦੇ ਦੌਰ ਵਿੱਚ ਵੀ ਉਹ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟ ਕਰਨਗੇ। ਇਸਾਈ ਭਾਈਚਾਰੇ ਦੇ ਲੋਕ ਹੱਥਾਂ ਵਿਚ ਪਵਿੱਤਰ ਗ੍ਰੰਥ ਬਾਈਬਲ ਲੈ ਕੇ ਸੜਕਾਂ ‘ਤੇ ਪ੍ਰਦਰਸ਼ਨ ਕਰਨਗੇ।

error: Content is protected !!