ਸਮਲਿੰਗੀ ਵਾਲੀ ਵੀਡੀਓ ਦੀ ਚਰਚਾ ਤੋਂ ਬਾਅਦ ਹੁਣ ਕਟਾਰੂਚੱਕ ‘ਤੇ ਲੱਗੇ ਇਹ ਦੋਸ਼, ਕਾਂਗਰਸ ਤੇ ਅਕਾਲੀ ਦਲ ਵੱਲੋਂ ਕਾਰਵਾਈ ਦੀ ਮੰਗ

ਸਮਲਿੰਗੀ ਵਾਲੀ ਵੀਡੀਓ ਦੀ ਚਰਚਾ ਤੋਂ ਬਾਅਦ ਹੁਣ ਕਟਾਰੂਚੱਕ ‘ਤੇ ਲੱਗੇ ਇਹ ਦੋਸ਼, ਕਾਂਗਰਸ ਤੇ ਅਕਾਲੀ ਦਲ ਵੱਲੋਂ ਕਾਰਵਾਈ ਦੀ ਮੰਗ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਹੁਣ ਇੱਕ ਨਵੇਂ ਵਿਵਾਦ ਵਿੱਚ ਫਸ ਗਏ ਹਨ। ਪਹਿਲਾਂ ਜਿੱਥੇ ਕਟਾਰੂਚੱਕ ਸਮਲਿੰਗੀ ਦੇ ਦੋਸ਼ਾਂ ਵਿੱਚ ਫਸੇ ਸਨ ਅਤੇ ਇਕ ਵਿਅਕਤੀ ਨਾਲ ਉਨ੍ਹਾਂ ਦੀ ਅਪਮਾਨਜਨਕ ਵੀਡੀਓ ਵੀ ਸਾਹਮਣੇ ਆਈ ਸੀ, ਉੱਥੇ ਹੀ ਹੁਣ ਉਹ ਇਕ ਨਵੇਂ ਮਾਮਲੇ ‘ਚ ਉਸਦੇ ਨਜ਼ਰ ਆ ਰਹੇ ਹਨ।

ਇਸ ਵਾਰ ਉਨ੍ਹਾਂ ‘ਤੇ ਪਠਾਨਕੋਟ ਜ਼ਿਲ੍ਹੇ ਦੀ ਕਰੀਬ 100 ਏਕੜ ਪੰਚਾਇਤੀ ਜ਼ਮੀਨ ਨੂੰ ਨਿੱਜੀ ਲੋਕਾਂ ਦੇ ਨਾਂ ‘ਤੇ ਕਰਵਾਉਣ ‘ਚ ਅਹਿਮ ਭੂਮਿਕਾ ਨਿਭਾਉਣ ਦਾ ਦੋਸ਼ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ, ਉਥੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਟਾਰੂਚੱਕ ਦੇ ਅਸਤੀਫ਼ੇ ਅਤੇ ਸਮੁੱਚੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।


ਇਕ ਖਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਕਟਾਰੂਚੱਕ ਹੀ ਸੀ ਜਿਸ ਨੇ ਕਥਿਤ ਤੌਰ ‘ਤੇ ਘੁਟਾਲੇ ਵਿਚ ਸ਼ਾਮਲ ਦਾਗੀ ਡੀਡੀਪੀਓ ਕੁਲਦੀਪ ਸਿੰਘ ਨੂੰ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਕਰਨ ਵਿਚ ਮਦਦ ਕੀਤੀ ਸੀ। ਇਸ ਦੇ ਲਈ ਕਟਾਰੂਚੱਕ ਨੇ ਤਤਕਾਲੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇੱਕ ਡੈਮੀ-ਆਫੀਸ਼ੀਅਲ (ਡੀਓ) ਪੱਤਰ ਲਿਖਿਆ ਸੀ। ਇਸ ਤਰ੍ਹਾਂ ਰਿਟਾਇਰਮੈਂਟ ਤੋਂ ਇਕ ਦਿਨ ਪਹਿਲਾਂ ਕੁਲਦੀਪ ਸਿੰਘ ਨੇ 734 ਕਨਾਲ 1 ਮਰਲੇ ਸ਼ਾਮਲਾਟ ਜ਼ਮੀਨ (91.75 ਏਕੜ) ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿਚ ਲਿਖਵਾਈ ਸੀ।

error: Content is protected !!