ਚਾਰ ਮਹੀਨੇ ਪਹਿਲਾਂ ਕਾਂਗਰਸ ਛੱਡ ਬੀਜੇਪੀ ਵਿਚ ਸ਼ਾਮਲ ਹੋਇਆ ਸੀ ਆਗੂ, ਭਰਾ ਨੇ ਮਾਰੀ ਗੋਲ਼ੀ, ਇਲਾਜ ਦੌਰਾਨ ਮੌਤ

ਚਾਰ ਮਹੀਨੇ ਪਹਿਲਾਂ ਕਾਂਗਰਸ ਛੱਡ ਬੀਜੇਪੀ ਵਿਚ ਸ਼ਾਮਲ ਹੋਇਆ ਸੀ ਆਗੂ, ਭਰਾ ਨੇ ਮਾਰੀ ਗੋਲ਼ੀ, ਇਲਾਜ ਦੌਰਾਨ ਮੌਤ


ਵੀਓਪੀ ਬਿਊਰੋ, ਮੁਕਤਸਰ : ਬੀਜੇਪੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਨੂੰ ਬੀਤੇ ਦਿਨੀਂ ਭਰਾ ਨੇ ਰੰਜਿਸ਼ਨ ਗੋਲ਼ੀ ਮਾਰ ਦਿੱਤੀ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਸਰਬਜੀਤ ਸਿੰਘ ਚਾਰ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।


ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਘਰ ਵਿੱਚ ਦੋ ਭਰਾਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਕਾਰਨ ਰੰਜਿਸ਼ਨ ਭਰਾ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਕਾਕਾ ਬਰਾੜ ਜ਼ਖਮੀ ਹੋ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਕੇ ਅਗਲੀ ਕਰਵਾਈ ਕਰ ਰਹੀ ਹੈ।

error: Content is protected !!