ਮਰਹੂਮ ਗਾਇਕ ਸਿਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹੋਏ ਬਿਮਾਰ

ਮਰਹੂਮ ਗਾਇਕ ਸਿਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਹੋਏ ਬਿਮਾਰ


ਵੀਓਪੀ ਬਿਊਰੋ ਮਾਨਸਾ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ।


ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਧੂ ਦੀ ਮਾਤਾ ਚਰਨ ਕੌਰ ਦੇ ਅਚਾਨਕ ਬਿਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰ ਵੱਲੋਂ ਕੁਝ ਟੈਸਟ ਕਰਵਾਉਣ ਉਪਰੰਤ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਪੰਜਾਬ ਸਰਕਾਰ ਵੱਲੋਂ ਭੰਗ ਕੀਤੀਆਂ ਪੰਚਾਇਤਾਂ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਤਰ੍ਹਾਂ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਪੰਚਾਇਤੀ ਚੋਣਾਂ ਲੜਨ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ ਪਰ ਪਿੰਡ ਦੇ ਲੋਕਾਂ ਦੇ ਫੈਸਲੇ ਤੋਂ ਬਾਅਦ ਹੀ ਇਸ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

error: Content is protected !!