ਜਨਮ ਦਿਨ ਦੀ ਪਾਰਟੀ ਮਨਾਂ ਵਾਪਸ ਆ ਰਹੇ ਸਰਪੰਚ ਦਾ 8 ਸਾਲਾਂ ਬੇਟੇ ਸਾਹਮਣੇ ਹੀ ਤੇਜ਼ਧਰ ਹਥਿਆਰਾਂ ਨਾਲ ਕਤਲ

ਜਨਮ ਦਿਨ ਦੀ ਪਾਰਟੀ ਮਨਾਂ ਵਾਪਸ ਆ ਰਹੇ ਸਰਪੰਚ ਦਾ 8 ਸਾਲਾਂ ਬੇਟੇ ਸਾਹਮਣੇ ਹੀ ਤੇਜ਼ਧਰ ਹਥਿਆਰਾਂ ਨਾਲ ਕਤਲ

ਵੀਓਪੀ ਬਿਊਰੋ- ਬਟਾਲਾ ਨੇੜਲੇ ਪਿੰਡ ਸਦਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ਬਲਜੀਤ ਸਿੰਘ (47) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਬਟਾਲਾ ਪੁਲਿਸ ਨੇ ਕਤਲ ਦੇ ਦੋਸ਼ ਹੇਠ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਪਿੰਡ ਸਦਰੰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਕਤਲ ਦਾ ਕਾਰਨ ਜ਼ਮੀਨੀ ਵਿਵਾਦ ਨੂੰ ਲੈ ਕੇ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਬਲਜੀਤ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦਾ ਪਤੀ ਅਤੇ ਉਨ੍ਹਾਂ ਦਾ 8 ਸਾਲਾ ਪੁੱਤਰ ਪਿੰਡ ਵਿੱਚ ਕਿਸੇ ਦੇ ਜਨਮ ਦਿਨ ਦੀ ਪਾਰਟੀ ਵਿੱਚ ਗਏ ਹੋਏ ਸਨ। ਸੋਮਵਾਰ ਦੇਰ ਰਾਤ ਜਦੋਂ ਉਸ ਦਾ ਲੜਕਾ ਅਤੇ ਪਤੀ ਪਾਰਟੀ ਤੋਂ ਘਰ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਪਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਉਸ ਦੇ ਲੜਕੇ ਨੇ ਘਰ ਪਹੁੰਚ ਕੇ ਉਸ ਨੂੰ ਹਮਲੇ ਦੀ ਸੂਚਨਾ ਦਿੱਤੀ। ਜਦੋਂ ਉਹ ਮੌਕੇ ‘ਤੇ ਪਹੁੰਚੀ ਤਾਂ ਉਸ ਦਾ ਪਤੀ ਖੂਨ ਨਾਲ ਲੱਥਪੱਥ ਪਿਆ ਸੀ। ਗੰਭੀਰ ਹਾਲਤ ਵਿੱਚ ਉਸ ਦੇ ਪਤੀ ਬਲਜੀਤ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਹਸਪਤਾਲ ਵਿੱਚ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਰਗੋਬਿੰਦਪੁਰ ਦੇ ਡੀਐਸਪੀ ਰਾਜੇਸ਼ ਕੱਕੜ ਅਤੇ ਥਾਣਾ ਰੰਗੜ ਨੰਗਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਦੇ ਕਤਲ ਦੇ ਦੋਸ਼ ਵਿੱਚ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਵਿਚਾਲੇ ਨਿੱਜੀ ਰੰਜਿਸ਼ ਸੀ। ਮੁਲਜ਼ਮ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!