ਬੱਚਿਆਂ ਦੀ ਤਸਕਰੀ ਜ਼ੋਰਾਂ ਉਤੇ, ਪੁਲਿਸ ਨੇ 23 ਮੁਲਜ਼ਮ ਕੀਤੇ ਗ੍ਰਿਫ਼ਤਾਰ, ਕਈ ਪੰਜਾਬੀ ਵੀ ਸ਼ਾਮਲ, ਸੋਸ਼ਲ ਮੀਡੀਆ ਸਾਈਟਸ ਉਤੇ ਭਰਮਾਉਂਦੇ ਨੇ ਬੱਚਿਆਂ ਨੂੰ

ਬੱਚਿਆਂ ਦੀ ਤਸਕਰੀ ਜ਼ੋਰਾਂ ਉਤੇ, ਪੁਲਿਸ ਨੇ 23 ਮੁਲਜ਼ਮ ਕੀਤੇ ਗ੍ਰਿਫ਼ਤਾਰ, ਕਈ ਪੰਜਾਬੀ ਵੀ ਸ਼ਾਮਲ, ਸੋਸ਼ਲ ਮੀਡੀਆ ਸਾਈਟਸ ਉਤੇ ਭਰਮਾਉਂਦੇ ਨੇ ਬੱਚਿਆਂ ਨੂੰ


ਵੀਓਪੀ ਬਿਊਰੋ, ਇੰਟਰਨੈਸ਼ਨਲ-ਬੱਚਿਆਂ ਦੀ ਤਸਕਰੀ ਕਰਨ ਦੇ ਦੋਸ਼ ਹੇਠ 23 ਸ਼ੱਕੀ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਅਮਰੀਕਾ ਦਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਪੰਜਾਬ ਦੇ ਨੌਜਵਾਨ ਵੀ ਸ਼ਾਮਲ ਹਨ। ਇਥੋਂ ਦੀ ਜ਼ਿਲ੍ਹਾ ਅਟਾਰਨੀ ਸਿੰਥੀਆ ਜ਼ਿਮਰ ਨੇ ਐਲਾਨ ਕੀਤਾ ਹੈ ਕਿ ਕੇਰਨ ਕਾਊਂਟੀ ਵਿਚ 9 ਤੋਂ 12 ਅਗਸਤ ਤੱਕ 23 ਮੁਲਜ਼ਮਾਂ ਨੂੰ ਬੱਚਿਆਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਰਨ ਕਾਊਂਟੀ ਅਤੇ ਬੇਕਰਸਫੀਲਡ ਲਾਅ ਐਨਫੋਰਸਮੈਂਟ, ਕੇਰਨ ਕਾਊਂਟੀ ਦੀ ਜ਼ਿਲ੍ਹਾ ਅਟਾਰਨੀ ਸਿੰਥੀਆ ਜ਼ਿਮਰ ਨੇ ਸੋਮਵਾਰ ਇਕ ਪ੍ਰੈੱਸ ਕਾਨਫਰੰਸ ਕਰਕੇ ਬਾਲ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਦੇ ਆਪ੍ਰੇਸ਼ਨ ਬਾਰੇ ਚਰਚਾ ਕੀਤੀ। ਕੈਲੀਫੋਰਨੀਆ ਦੇ ਨਿਆਂ ਵਿਭਾਗ ਨੇ ਕਿਹਾ ਕਿ ਆਪ੍ਰੇਸ਼ਨ ਦਾ ਨਾਂ ‘ਆਪ੍ਰੇਸ਼ਨ ਬੈਡ ਬਾਰਬੀ’ਰੱਖਿਆ ਗਿਆ ਹੈ। ਜ਼ਿਮਰ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਲੋਕ ਕੇਰਨ ਕਾਊਂਟੀ ਦੇ ਹਨ।


ਸੂਬਾਈ ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਦੌਰਾਨ ਤਸਕਰੀ ਦੇ ਤਿੰਨ ਪੀੜਤਾਂ ਨੂੰ ਬਚਾਇਆ ਗਿਆ। ਕੇਰਨ ਕਾਊਂਟੀ ਅਤੇ ਬੇਕਰਸਫੀਲਡ ਕਾਨੂੰਨ ਲਾਗੂ ਕਰਨ ਤੋਂ ਇਲਾਵਾ ਯੂਨਾਈਟਿਡ ਸਟੇਟ ਸੀਕ੍ਰੇਟ ਸਰਵਿਸ, ਹੋਮਲੈਂਡ ਸਕਿਓਰਿਟੀ, ਫ੍ਰੈਸਨੋ ਕਾਊਂਟੀ ਇੰਟਰਨੈੱਟ ਕ੍ਰਾਈਮਜ਼ ਅਗੇਂਸਟ ਚਿਲਡ੍ਰਨ ਟਾਸਕ ਫੋਰਸ, ਐੱਫ.ਬੀ.ਆਈ., ਕੈਲੀਫੋਰਨੀਆ ਦਾ ਨਿਆਂ ਵਿਭਾਗ ਤੇ ਕੈਲੀਫੋਰਨੀਆ ਡਿਪਾਰਟਮੈਂਟ ਆਫ ਕਰੈਕਸ਼ਨ ਐਂਡ ਰੀਹੈਬਲੀਟੇਸ਼ਨ ਇਸ ਕਾਰਵਾਈ ਵਿਚ ਸ਼ਾਮਲ ਹੋਏ। ਪ੍ਰੈੱਸ ਕਾਨਫਰੰਸ ’ਚ ਅਧਿਕਾਰੀਆਂ ਦੇ ਅਨੁਸਾਰ ਮਨੁੱਖੀ ਤਸਕਰੀ ਦੇ ਕਾਰਜਾਂ ’ਚ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਕਈ ਸੋਸ਼ਲ ਮੀਡੀਆ ਸਾਈਟਸ ਦੀ ਵਰਤੋਂ ਕਰਦੇ ਹਨ।


ਜ਼ਿਮਰ ਨੇ ਕਿਹਾ ਕਿ 23 ਸ਼ੱਕੀ ਤਸਕਰਾਂ ਨੂੰ ਨਾਬਾਲਿਗਾਂ ਨੂੰ ਭਰਮਾਉਣ ਲਈ ਨੁਕਸਾਨਦੇਹ ਸਮੱਗਰੀ ਭੇਜਣ ਅਤੇ ਜਿਨਸੀ ਸ਼ੋਸ਼ਣ ਕਰਨ ਲਈ ਨਾਬਾਲਗ ਨਾਲ ਸੰਪਰਕ ਕਰਨ ਦੇ ਸ਼ੱਕ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪ੍ਰੈੱਸ ਕਾਨਫਰੰਸ ਦੌਰਾਨ ਜ਼ਿਮਰ ਨੇ ਕਿਹਾ ਕਿ ਸਥਾਨਕ, ਸੂਬਾਈ ਅਤੇ ਸੰਘੀ ਭਾਈਵਾਲਾਂ ਨੇ ਆਪ੍ਰੇਸ਼ਨ ਕਰਨ ਲਈ ਇਕੱਠੇ ਹੋ ਕੇ ਹਿੱਸਾ ਲਿਆ।
ਇਨ੍ਹਾਂ ਵਿਚ ਸਲਵਾਡੋਰ ਸਾਲਸੇਡੋ (56), ਡੇਨੀਅਲ ਹਰਨਾਂਡੇਜ਼ (36), ਡਿਏਗੋ ਗੋਂਜ਼ਾਲੇਜ਼ (36) ਜੋਸ ਟ੍ਰੇਜੋ (33), ਜਸਵਿੰਦਰ ਸਿੰਘ (35), ਜੋਗਿੰਦਰ ਸਿੰਘ (54), ਰੌਨੀ ਜਰਮੇਨ ਵਿਲੀ (30), ਅਲਬਰਟੋ ਰੋਡਰਿਗਜ਼ (23), ਐਂਟੋਨੀਓ ਰੋਮੇਰੋ ਜੂਨੀਅਰ (30), ਵਿਲੀਅਮ ਅਲਫਰੇਡੋ ਪੇਰੇਜ਼ ਸੈਂਡੋਵਾਲ (26), ਮਾਈਨਰ ਵੇਲਾਸਕੁਏਜ਼ (38), ਰੋਲਾਂਡੋ ਲੋਪੇਜ਼ (23), ਰਜਿੰਦਰ ਪਾਲ ਸਿੰਘ (54), ਮਾਈਕਲ ਪੀਟਰ ਮੁਰਤਾਲਾ (43), ਨਿਸ਼ਾਨ ਸਿੰਘ (33), ਐਲੀ ਰੌਬਰਟ ਵਿਲਸਨ (29), ਰਿਕੀ ਟ੍ਰੈਵੋਨ ਵਾਕਰ (40), ਡੇਵੋਨ ਪਾਲ ਟੇਲਰ (31), ਜੋਸ਼ੂਆ ਜੇਮੀਰਾ ਜਾਨਸਨ (38), ਕਰਨੈਲ ਸਿੰਘ (44), ਕ੍ਰਿਸਟੋਫਰ ਲੀ ਗ੍ਰਿਨਰ (36) ਆਦਿ ਸ਼ਾਮਲ ਹਨ।

error: Content is protected !!