ਦੋ ਪਰਿਵਾਰਾਂ ਨਾਲ ਵਾਪਰਿਆ ਕਹਿਰ, ਵਧਿਆ ਪਾਣੀ ਵੇਖਣ ਗਏ ਦੋ ਚਚੇਰੇ ਭਰਾ ਪੈਰ ਤਿਲਕਣ ਕਾਰਨ ਡਰੇਨ ਵਿਚ ਰੁੜੇ, ਹੋਈ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਦੋ ਪਰਿਵਾਰਾਂ ਨਾਲ ਵਾਪਰਿਆ ਕਹਿਰ, ਵਧਿਆ ਪਾਣੀ ਵੇਖਣ ਗਏ ਦੋ ਚਚੇਰੇ ਭਰਾ ਪੈਰ ਤਿਲਕਣ ਕਾਰਨ ਡਰੇਨ ਵਿਚ ਰੁੜੇ, ਹੋਈ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ


ਬਟਾਲਾ /ਸ੍ਰੀ ਹਰਗੋਬਿੰਦਪੁਰ ਸਾਹਿਬ : ਬਿਆਸ ਦਰਿਆ ਵਿਚ ਵਧੇ ਪਾਣੀ ਨੂੰ ਦੇਖਣ ਗਏ ਕਸਬਾ ਸ਼੍ਰੀ ਹਰਗੋਬਿੰਦਪੁਰ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਨਾਬਲਿਗ ਚਚੇਰੇ ਭਰਾ ਡਰੇਨ ਦੇ ਪਾਣੀ ਵਿੱਚ ਰੁੜ ਗਏ। ਦੋਹਾਂ ਦੀ ਮੌਤ ਹੋ ਗਈ ਹੈ। ਬੱਚਿਆਂ ਦੀ ਮੌਤ ਦੀ ਖਬਰ ਮਿਲਦਿਆਂ ਹੀ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ। ਦੋਵਾਂ ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14)ਪੁੱਤਰ ਬਲਦੇਵ ਸਿੰਘ ਅਤੇ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਆਨ ਨੇ ਧੀਰੋਵਾਲ ਵਜੋਂ ਹੋਈ ਹੈ। ਦੋਵੇਂ ਆਪਸ ਵਿਚ ਚਾਚੇ ਤਾਏ ਦੇ ਪੁੱਤਰ ਲੱਗਦੇ ਹਨ।


ਡੀਐਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕਕੜ ਨੇ ਦੱਸਿਆ ਕਿ ਦੋਵੇਂ ਚਚੇਰੇ ਭਰਾ ਬੁੱਧਵਾਰ ਦੁਪਹਿਰ ਵੇਲੇ ਬਿਆਸ ਦਰਿਆ ਦੇ ਵਧੇ ਪਾਣੀ ਨੂੰ ਦੇਖਣ ਲਈ ਗੁਰਦੁਆਰਾ ਭਾਈ ਮੰਝ ਸਾਹਿਬ ਨਜ਼ਦੀਕ ਲੰਘਦੀ ਡਰੇਨ ਵੱਲ ਗਏ ਸਨ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਜਦ ਦੋਵੇਂ ਭਰਾ ਘਰ ਨਾ ਪੁੱਜੇ ਤਾਂ ਉਹਨਾਂ ਦੇ ਮਾਪਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਭਰਾ ਡ੍ਰੇਨ ਦੇ ਪਾਣੀ ਨੂੰ ਦੇਖ ਰਹੇ ਸਨ ਕਿ ਅਚਾਨਕ ਪੈਰ ਫਿਸਲਨ ਕਾਰਨ ਦੋਵੇਂ ਭਰਾ ਡਰੇਨ ਦੇ ਪਾਣੀ ਵਿੱਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਵੀਰਵਾਰ ਸਵੇਰ ਨੂੰ ਦੋਹਾਂ ਦੀਆਂ ਲਾਸ਼ਾਂ ਪਾਣੀ ਚੋ ਕੱਢ ਲਈਆਂ ਹਨ। ਉਨ੍ਹਾਂ ਦੱਸਿਆ ਕਿ ਜਸਕਰਨ ਸਿੰਘ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਦਿਲਪ੍ਰੀਤ ਸਿੰਘ ਨੌਵੀਂ ਜਮਾਤ ਦਾ ਵਿਦਿਆਰਥੀ ਸੀ। ਪੁਲਿਸ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪਾਣੀ ਚੋਂ ਕੱਢ ਲਿਆ ਹੈ। ਉਨ੍ਹਾਂ ਦੱਸਿਆ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲਾ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

error: Content is protected !!