ਜੇਲ੍ਹ ਤੋਂ ਬਾਹਰ ਆਏ ਰਾਮ ਰਹੀਮ ਨੇ ਬੂਟੇ ਲਾ ਕੇ ਮਨਾਇਆ ਆਪਣਾ ਜਨਮ ਦਿਨ, ਅਮਰੀਕਾ ਦੀ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਜੇਲ੍ਹ ਤੋਂ ਬਾਹਰ ਆਏ ਰਾਮ ਰਹੀਮ ਨੇ ਬੂਟੇ ਲਾ ਕੇ ਮਨਾਇਆ ਆਪਣਾ ਜਨਮ ਦਿਨ, ਅਮਰੀਕਾ ਦੀ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਵੀਓਪੀ ਬਿਊਰੋ – ਯੂਪੀ ਦੇ ਬਰਨਾਵਾ ਆਸ਼ਰਮ ‘ਚ ਪੈਰੋਲ ‘ਤੇ ਆਏ ਰਾਮ ਰਹੀਮ ਨੇ ਮੰਗਲਵਾਰ ਨੂੰ ਆਪਣਾ 56ਵਾਂ ਜਨਮ ਦਿਨ ਮਨਾਇਆ। ਰਾਮ ਰਹੀਮ ਨੇ ਆਪਣੀ ਬੇਟੀ ਹਨੀਪ੍ਰੀਤ ਨਾਲ ਮਿਲ ਕੇ ਆਪਣੇ ਜਨਮ ਦਿਨ ਦੇ ਮੌਕੇ ‘ਤੇ ਬੂਟੇ ਲਗਾਏ। ਇਸ ਤੋਂ ਬਾਅਦ ਉਨ੍ਹਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਦੇ ਨਾਲ ਹੀ ਰਾਮ ਰਹੀਮ ਨੂੰ ਉੱਤਰੀ ਅਮਰੀਕਾ ਦੀ ਯੂਨੀਵਰਸਿਟੀ ਵੱਲੋਂ ਵੈਦਿਕ ਮੈਡੀਸਨ ਵਿੱਚ ਡਾਕਟਰੇਟ ਦੀ ਆਨਰੇਰੀ ਡਿਗਰੀ ਦਿੱਤੀ ਗਈ।

ਇਸ ਦੇ ਨਾਲ ਹੀ ਯੂਨੀਵਰਸਿਟੀ ਨੇ ਹਨੀਪ੍ਰੀਤ ਨੂੰ 157 ਸਮਾਜ ਭਲਾਈ ਕੰਮਾਂ ਵਿੱਚ ਸਰਗਰਮ ਭਾਗੀਦਾਰੀ ਲਈ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕੀਤਾ। ਯੂਨੀਵਰਸਿਟੀ ਨੇ ਹਰਿਆਣਾ ਵਿੱਚ ਵੈਦਿਕ ਦਵਾਈ ਉੱਤੇ ਖੋਜ ਲਈ ਇੱਕ ਖੋਜ ਕੇਂਦਰ ਸਥਾਪਤ ਕਰਨ ਦੀ ਵੀ ਬੇਨਤੀ ਕੀਤੀ ਹੈ।

ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੇ ਜਨਮ ਦਿਨ ਮੌਕੇ ਮੰਗਲਵਾਰ ਨੂੰ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਸਤਿਸੰਗ ਦਾ ਆਯੋਜਨ ਕੀਤਾ ਗਿਆ। ਹਾਲਾਂਕਿ ਪ੍ਰੋਗਰਾਮ ਪਹਿਲਾਂ ਸ਼ਾਮ 5 ਵਜੇ ਸ਼ੁਰੂ ਹੋਣਾ ਸੀ ਪਰ ਬਰਨਾਵਾ ‘ਚ ਮੀਂਹ ਪੈਣ ਕਾਰਨ ਸਭ ਕੁਝ ਭਿੱਜ ਗਿਆ। ਇਸੇ ਲਈ ਇਹ ਪ੍ਰੋਗਰਾਮ ਰਾਤ 9 ਵਜੇ ਸ਼ੁਰੂ ਹੋਇਆ। ਇਹ ਪ੍ਰੋਗਰਾਮ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਚੱਲਿਆ।

error: Content is protected !!