ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਪੈਰ ਉਤੇ ਸੱਪ ਨੇ ਡੰਗਿਆ

ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ


ਵੀਓਪੀ ਬਿਊਰੋ, ਰੋਪੜ : ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜਾਂ ਵਿਚ ਜੁਟੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗ ਲਿਆ। ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਖੁਦ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਪਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਜੁਟ ਗਿਆ।


ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ’ਤੇ ਸੱਪ ਨੇ ਡੰਗ ਮਾਰ ਦਿੱਤਾ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿਚ ਜੁਟ ਗਿਆ। ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਆਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ।

error: Content is protected !!