ਝਾਰਖੰਡ ਦੇ ਪੁਲਿਸ ਅਫਸਰ ਨੇ ਸਿੱਧੂ ਮੂਸੇਵਾਲਾ ਨੂੰ ਕਿਹਾ ‘ਅਤਵਾਦੀ’, ਵੀਡੀਓ ਵਾਇਰਲ ਹੋਣ ਉਤੇ ਵਿਰੋਧ ਸ਼ੁਰੂ, ਮੂਸੇਵਾਲਾ ਦੇ ਪਿਤਾ ਨੇ ਕੱਢੀ ਭੜਾਸ, ਮੁੱਖ ਮੰਤਰੀ ਮਾਨ ਨੂੰ ਕੀਤੀ ਅਪੀਲ

ਝਾਰਖੰਡ ਦੇ ਪੁਲਿਸ ਅਫਸਰ ਨੇ ਸਿੱਧੂ ਮੂਸੇਵਾਲਾ ਨੂੰ ਕਿਹਾ ‘ਅਤਵਾਦੀ’, ਵੀਡੀਓ ਵਾਇਰਲ ਹੋਣ ਉਤੇ ਵਿਰੋਧ ਸ਼ੁਰੂ, ਮੂਸੇਵਾਲਾ ਦੇ ਪਿਤਾ ਨੇ ਕੱਢੀ ਭੜਾਸ, ਮੁੱਖ ਮੰਤਰੀ ਮਾਨ ਨੂੰ ਕੀਤੀ ਅਪੀਲ


ਵੀਓਪੀ ਬਿਊਰੋ, ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ‘ਅਤਵਾਦੀ’ਕਹਿਣ ਵਾਲੇ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਉਤੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਉਸ ਪੁਲਿਸ ਵਾਲੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪੁਲਿਸ ਅਫ਼ਸਰ ਮੇਰੇ ਪੁੱਤ ਨੂੰ ਅਤਿਵਾਦੀ ਕਿਵੇਂ ਕਹਿ ਸਕਦਾ ਹੈ? ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਝਾਰਖੰਡ ਦੇ ਮੁੱਖ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖਣ।


ਬੀਤੇ ਦਿਨ ਸਾਹਮਣੇ ਆਈ ਵੀਡੀਓ ਝਾਰਖੰਡ ਦੀ ਹੈ। ਇਸ ਵਿਚ ਇਕ ਪੁਲਿਸ ਮੁਲਾਜ਼ਮ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕ ਕੇ ਖੜ੍ਹਾ ਨਜ਼ਰ ਆਉਂਦਾ ਹੈ। ਉਹ ਨੌਜਵਾਨ ਵਲੋਂ ਮੋਟਰਸਾਈਕਲ ‘ਤੇ ਲਗਾਈ ਗਈ ਸਿੱਧੂ ਮੂਸੇਵਾਲਾ ਦੀ ਤਸਵੀਰ ਵੇਖ ਕੇ ਉਸ ਨੂੰ ਕਹਿੰਦਾ ਹੈ ਕਿ ਤੁਸੀਂ ਇਸ ਨੂੰ ਆਦਰਸ਼ ਮੰਨ ਰਹੇ ਹੋ, ਜੋ ‘ਅਤਿਵਾਦੀ’ਹੈ। ਇਹ ਵੀਡੀਓ ਇੰਟਰਨੈੱਟ ‘ਤੇ ਕਾਫੀ ਵਾਇਰਲ ਹੋਈ। ਇਸ ਸਬੰਧੀ ਝਾਰਖੰਡ ਪੁਲਿਸ ਦੇ ਐਸ.ਐਚ.ਓ. ਭੂਸ਼ਨ ਕੁਮਾਰ ਨੇ ਅਪਣੀ ਗਲਤੀ ਮੰਨਦਿਆਂ ਮੁਆਫ਼ੀ ਮੰਗ ਲਈ ਹੈ ਪਰ ਬਲਕੌਰ ਸਿੰਘ ਇਸ ਤੋਂ ਨਾਰਾਜ਼ ਹਨ।
ਬਲਕੌਰ ਸਿੰਘ ਨੇ ਟਵੀਟ ਕਰਦਿਆਂ ਕਿਹਾ, ‘ਇਕ ਪੁਲਿਸ ਅਫ਼ਸਰ ਮੇਰੇ ਪੁੱਤ ਨੂੰ ਅਤਿਵਾਦੀ ਕਿਵੇਂ ਕਹਿ ਸਕਦਾ ਹੈ? ਉਹ ਵਿਸ਼ਵ ਪ੍ਰਸਿੱਧ ਕਲਾਕਾਰ ਸੀ। ਭਾਰਤ ਦਾ ਨਾਂਅ ਦੁਨੀਆ ਭਰ ’ਚ ਚਮਕਾਉਣ ਵਾਲੇ ਨੌਜਵਾਨ ਨੂੰ ਕੋਈ ਕਿਵੇਂ ਬਦਨਾਮ ਕਰ ਸਕਦਾ ਹੈ? ਜਾਂ ਇਹ ਟਿੱਪਣੀ ਪੱਗ ਬੰਨ੍ਹਣ ਵਾਲੇ ਵਿਅਕਤੀ ਪ੍ਰਤੀ ਨਫ਼ਰਤ ਦਾ ਹਿੱਸਾ ਹੈ?।’


ਇਕ ਹੋਰ ਟਵੀਟ ਵਿਚ ਉਨ੍ਹਾਂ ਲਿਖਿਆ, “ਮੁੱਖ ਮੰਤਰੀ ਭਗਵੰਤ ਮਾਨ ਨੂੰ ਝਾਰਖੰਡ ਦੇ ਮੁੱਖ ਮੰਤੀਰ ਹੇਮੰਤ ਸੇਰੋਨ ਨੂੰ ਪੱਤਰ ਲਿਖਣਾ ਚਾਹੀਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਅਤੇ ਪੰਜਾਬੀ ਅਜਿਹਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਝਾਰਖੰਡ ਪੁਲਿਸ ਨੂੰ ਲਿਖਤੀ ਮੁਆਫੀ ਮੰਗਣੀ ਚਾਹੀਦੀ ਹੈ।’

error: Content is protected !!