SBI ਸੇਵਾ ਕੇਂਦਰ ਵਿਚ ਨਕਾਬਪੋਸ਼ਾਂ ਵੱਲੋਂ ਪਿਸਤੌਲ ਦੇ ਜ਼ੋਰ ਉਤੇ ਲੱਖਾਂ ਦੀ ਲੁੱਟ, ਸੀਸੀਟੀਵੀ ਵਿਚ ਕੈਦ ਹੋਈ ਵਾਰਦਾਤ

SBI ਸੇਵਾ ਕੇਂਦਰ ਵਿਚ ਨਕਾਬਪੋਸ਼ਾਂ ਵੱਲੋਂ ਪਿਸਤੌਲ ਦੇ ਜ਼ੋਰ ਉਤੇ ਲੱਖਾਂ ਦੀ ਲੁੱਟ, ਸੀਸੀਟੀਵੀ ਵਿਚ ਕੈਦ ਹੋਈ ਵਾਰਦਾਤ


ਵੀਓਪੀ ਬਿਊਰੋ, ਗੁਰਦਾਸਪੁਰ : ਪਿੰਡ ਭੱਟੀਆਂ ‘ਚ ਦੇਰ ਸ਼ਾਮ ਐੱਸਬੀਆਈ ਦੇ ਸੇਵਾ ਕੇਂਦਰ ਵਿਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਿਸਤੌਲ ਦੇ ਜ਼ੋਰ ‘ਤੇ 3 ਨਕਾਬਪੋਸ਼ ਲੁਟੇਰਿਆਂ ਨੇ ਡੇਢ ਲੱਖ ਰੁਪਏ ਦੀ ਨਕਦੀ ਲੁੱਟ ਲਈ। ਲੁੱਟ ਦੀ ਇਹ ਵਾਰਦਾਤ ਸੀਸੀਟੀਵੀ ਕੈਮਰਿਆਂ ‘ਚ ਵੀ ਕੈਦ ਹੋਈ ਹੈ, ਜਿਸ ਦੇ ਆਧਾਰ ਉਤੇ ਪੁਲਿਸ ਕਾਰਵਾਈ ਕਰ ਰਹੀ ਹੈ।


ਜਾਣਕਾਰੀ ਅਨੁਸਾਰ ਰਾਜੇਸ਼ ਅਗਨੀਹੋਤਰੀ ਪੁੱਤਰ ਮਨੋਹਰ ਲਾਲ ਵਾਸੀ ਗਹੋਤ ਭੱਟੀਆਂ ਸਟੇਟ ਬੈਂਕ ਦੇ ਨੇੜੇ ਪੈਸਿਆਂ ਦੇ ਲੈਣ-ਦੇਣ ਦੇ ਸੇਵਾ ਕੇਂਦਰ ‘ਚ ਕੰਮ ਕਰਦਾ ਹੈ। ਉਹ ਆਪਣੇ ਪੁੱਤਰਾਂ ਸਮੇਤ ਦੁਕਾਨ ‘ਤੇ ਮੌਜੂਦ ਸੀ। ਸ਼ਾਮ ਦੇ ਸਮੇਂ ਮੂੰਹ ਢਕੀ 3 ਨੌਜਵਾਨਾਂ ਨੇ ਉਨ੍ਹਾਂ ਦੀ ਦੁਕਾਨ ‘ਚ ਦਾਖਲ ਹੋ ਕੇ ਗੰਨ ਪੁਆਇੰਟ ‘ਤੇ ਰਜੇਸ਼ ਤੇ ਉਸ ਦੇ ਪੁੱਤਰਾਂ ‘ਤੇ ਪਿਸਤੌਲ ਦੇ ਮੁੱਠੇ ਨਾਲ ਹਮਲਾ ਕਰਕੇ ਉਨ੍ਹਾਂ ਕੋਲੋਂ ਨਕਦੀ ਦੀ ਮੰਗ ਕੀਤੀ। ਪਲ ਝਪਕਦੇ ਹੀ ਉਹ ਦੁਕਾਨ ਵਿੱਚ ਪਈ ਡੇਢ ਲੱਖ ਦੀ ਨਕਦੀ ਲੈ ਕੇ ਮੌਕੇ ਤੋਂ ਨਹਿਰ ਵੱਲ ਫਰਾਰ ਹੋ ਗਏ।


ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਪੁਲਸ ਪਾਰਟੀ ਨਾਲ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਬਾਰੀਕੀ ਨਾਲ ਲੁਟੇਰਿਆਂ ਦੀ ਪਛਾਣ ਕਰਨ ਅਤੇ ਇਸ ਘਟਨਾ ਲਈ ਲੁੜੀਂਦੇ ਤੱਥ ਵੀ ਦੁਕਾਨਦਾਰ ਅਤੇ ਲਾਗਲੇ ਲੋਕਾਂ ਕੋਲੋਂ ਪ੍ਰਾਪਤ ਕੀਤੇ ਹਨ। ਮੌਕੇ ‘ਤੇ ਪਹੁੰਚੇ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ 3 ਨੌਜਵਾਨਾਂ ਦੀ ਪੁਲਿਸ ਵੱਲੋਂ ਗੰਭੀਰਤਾ ਨਾਲ ਭਾਲ ਕੀਤੀ ਜਾ ਰਹੀ ਹੈ। ਇਕ ਲੱਖ ਤੋਂ ਉਪਰ ਰਕਮ ਦੀ ਲੁੱਟ ਹੋਈ ਹੈ।

error: Content is protected !!