Sad News… ਤੇਜ਼ ਰਫ਼ਤਾਰ ਮਿੰਨੀ ਬੱਸ ਚਾਲਕ ਨੇ ਦਰੜੇ 2 ਸਕੇ ਭਰਾ, ਮੌਤ

Sad News… ਤੇਜ਼ ਰਫ਼ਤਾਰ ਮਿੰਨੀ ਬੱਸ ਚਾਲਕ ਨੇ ਦਰੜੇ 2 ਸਕੇ ਭਰਾ, ਮੌਤ

ਵੀਓਪੀ ਬਿਊਰੋ – ਫਿਰੋਜ਼ਪੁਰ ਦੇ ਮੱਖੂ ਸਥਿਤ ਬਰਡ ਸੈਂਚੁਰੀ ਨੇੜੇ ਤੇਜ਼ ਰਫਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮਿੰਨੀ ਬੱਸ ਚਾਲਕ ਉਥੋਂ ਫਰਾਰ ਹੋ ਗਿਆ। ਦੂਜੇ ਪਾਸੇ ਥਾਣਾ ਮੱਖੂ ਦੀ ਪੁਲਿਸ ਨੇ ਮੰਗਲਵਾਰ ਨੂੰ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੰਡ ਇੰਦਰਾਪੁਰ (ਕਪੂਰਥਲਾ) ਦੀ ਰਹਿਣ ਵਾਲੀ ਸੋਮਾ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਗੁਰਮੇਜ ਸਿੰਘ ਨਾਲ ਸਾਈਕਲ ’ਤੇ ਜਾ ਰਹੀ ਸੀ ਤਾਂ ਉਸ ਦਾ ਪਤੀ ਮੰਗਲ ਸਿੰਘ (40) ਅਤੇ ਦਿਓਰ ਕਿਸ਼ਨ ਸਿੰਘ (42) ਸਵਾਰ ਸਨ।

ਜਿਵੇਂ ਹੀ ਉਹ ਜਲੰਧਰ ਰੋਡ ‘ਤੇ ਸਥਿਤ ਬਰਡ ਸੈਂਚੁਰੀ ਨੇੜੇ ਪੁੱਜੀਆਂ ਤਾਂ ਇਕ ਤੇਜ਼ ਰਫਤਾਰ ਮਿੰਨੀ ਬੱਸ ਨੇ ਪਤੀ ਅਤੇ ਦਿਓਰ ਦੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੰਗਲ ਸਿੰਘ ਅਤੇ ਕਿਸ਼ਨ ਸਿੰਘ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮਿੰਨੀ ਬੱਸ ਚਾਲਕ ਉਥੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਮੱਖੂ ਦੀ ਪੁਲਿਸ ਨੇ ਅਣਪਛਾਤੇ ਮਿੰਨੀ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

error: Content is protected !!