ਘਰ ਵਿਚ ਦਾਖਲ ਹੋ ਕੇ ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਸ਼ਰੇਆਮ ਵਾਰਦਾਤ ਨੂੰ ਅੰਜਾਮ ਦੇ ਗਏ ਅੰਜਾਮ

ਵੀਓਪੀ ਬਿਊਰੋ, ਮੋਗਾ : ਮੋਗਾ ਜ਼ਿਲ੍ਹੇ ਵਿਚ ਮੁੜ ਦਿਲ ਕੰਬਾਊ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿਖੇ ਘਰ ਵਿਚ ਦਾਖਲ ਹੋ ਕੇ ਇਕ ਪੁਲਿਸ ਮੁਲਾਜ਼ਮ ਨੂੰ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਦਿੱਤੀਆਂ। ਇਸ ਘਟਨਾ ’ਚ ਪੁਲਿਸ ਮੁਲਾਜ਼ਮ ਗੋਲ਼ੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਖੋਟੇ ਜੋ ਜ਼ੀਰਾ ਵਿਖੇ ਪੁਲਿਸ ਦੀ ਡਿਊਟੀ ਨਿਭਾ ਰਿਹਾ ਹੈ। ਜਸਪ੍ਰੀਤ ਸਿੰਘ ਰਾਤ ਨੂੰ ਆਪਣੇ ਘਰ ਆਇਆ ਤਾਂ ਕੁਝ ਅਣਪਛਾਤਿਆਂ ਨੇ ਘਰ ਵਿਚ ਦਾਖਲ ਹੋ ਕਿ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਾਰਨ ਹੋ ਗੰਭੀਰ ਜ਼ਖ਼ਮੀ ਹੋ ਗਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।