ਸੁਨੀਲ ਜਾਖੜ ਦਾ ਦੋਸ਼… 615 ਕਰੋੜ ‘ਚ ਇਸਰੋ ਨੇ ਚੰਦਰਯਾਨ-3 ਭੇਜਿਆ ਅਤੇ ਮੁੱਖ ਮੰਤਰੀ ਮਾਨ ਨੇ ਇਸ ਤੋਂ ਦੁੱਗਣੇ ਪੈਸੇ ‘ਚ ਆਪਣੀ ਮਸ਼ਹੂਰੀ ਕਰ ਲਈ

ਸੁਨੀਲ ਜਾਖੜ ਦਾ ਦੋਸ਼… 615 ਕਰੋੜ ‘ਚ ਇਸਰੋ ਨੇ ਚੰਦਰਯਾਨ-3 ਭੇਜਿਆ ਅਤੇ ਮੁੱਖ ਮੰਤਰੀ ਮਾਨ ਨੇ ਇਸ ਤੋਂ ਦੁੱਗਣੇ ਪੈਸੇ ‘ਚ ਆਪਣੀ ਮਸ਼ਹੂਰੀ ਕਰ ਲਈ


ਵੀਓਪੀ ਬਿਊਰੋ – ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਸਮੇਂ ‘ਚ ਇਸਰੋ ਨੇ 615 ਕਰੋੜ ਰੁਪਏ ਦੀ ਲਾਗਤ ਨਾਲ ਚੰਦਰਯਾਨ-3 ਮਿਸ਼ਨ ਨੂੰ ਪੂਰਾ ਕੀਤਾ ਹੈ, ਪਰ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਤੋਂ ਲਗਭਗ ਦੁੱਗਣੀ ਰਕਮ ਖਰਚ ਕੀਤੀ ਹੈ ਆਪਣੇ ਪ੍ਰਚਾਰ ‘ਤੇ।ਉਨ੍ਹਾਂ ਲਿਖਿਆ ਕਿ ਸੂਬੇ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ।


ਸੁਨੀਲ ਜਾਖੜ ਨੇ ਲਿਖਿਆ ਕਿ ਇਹ ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਸੋਚ ਨੂੰ ਦਰਸਾਉਂਦਾ ਹੈ ਕਿ ਇਹ ਲੋਕ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਆਪਣੀ ਸਿਆਸਤ ਚਮਕਾਉਣ ਲਈ ਕਿਵੇਂ ਖਰਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਮਾਨ ਪੰਜਾਬ ਦੇ ਖਜ਼ਾਨੇ ਦਾ ਪੈਸਾ ਦੂਜੇ ਰਾਜਾਂ ਵਿੱਚ ਆਪਣੀ ਪਾਰਟੀ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਖਰਚ ਕਰ ਰਹੇ ਹਨ।


ਦੂਜੇ ਪਾਸੇ ਪੰਜਾਬ ਦੇ ਲੋਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਤੋਂ ਬਾਅਦ ਪਰੇਸ਼ਾਨ ਹਨ ਅਤੇ ਸਰਕਾਰ ਤੋਂ ਮੁਆਵਜ਼ੇ ਦੀ ਉਮੀਦ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਦਾ ਪੈਸਾ ਦੂਜੇ ਰਾਜਾਂ ਵਿੱਚ ਪ੍ਰਚਾਰ ਲਈ ਵਰਤਣ ਨਾਲ ਪੰਜਾਬ ਦੇ ਲੋਕਾਂ ਨੂੰ ਕੀ ਫਾਇਦਾ ਹੋਵੇਗਾ?

error: Content is protected !!