ਸਾਡਾ ‘ਆਪ’ ਵਾਲਿਆਂ ਨਾਲ ਕੋਈ ਗੱਠਜੋੜ ਨਹੀਂ, ਅਗਲੀਆਂ ਚੋਣਾਂ ‘ਚ ਹਰਾ ਕੇ ਦਿਖਾਵਾਂਗੇ : ਬਾਜਵਾ

ਸਾਡਾ ‘ਆਪ’ ਵਾਲਿਆਂ ਨਾਲ ਕੋਈ ਗੱਠਜੋੜ ਨਹੀਂ, ਅਗਲੀਆਂ ਚੋਣਾਂ ‘ਚ ਹਰਾ ਕੇ ਦਿਖਾਵਾਂਗੇ : ਬਾਜਵਾ


ਚੰਡੀਗੜ੍ਹ (ਵੀਓਪੀ ਬਿਊਰੋ) ਕੇਂਦਰ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕੋ ਮੰਚ ’ਤੇ ਹੋਣ ਦੇ ਬਾਵਜੂਦ ਪੰਜਾਬ ਵਿੱਚ ਦੋਵਾਂ ਪਾਰਟੀਆਂ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਸਵਾਲ ‘ਤੇ ਕਾਂਗਰਸ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਜਾਵਾਬ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਪਣੇ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ।


ਸੂਬੇ ‘ਚ ‘ਆਪ’ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਤੋਂ ਇਨਕਾਰ ਕਰਦਿਆਂ ਬਾਜਵਾ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ‘ਆਪ’ ਨੂੰ ਹਰਾਏਗੀ। ਉਹ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਅਹੁਦਾ ਸੰਭਾਲਣ ਮੌਕੇ ਪੰਜਾਬ ਕਾਂਗਰਸ ਭਵਨ ਪੁੱਜੇ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ‘ਤੇ ਨਿਸ਼ਾਨਾ ਸਾਧਿਆ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ ਹੈ, ਸਗੋਂ ਇਹ ਇੱਕ ਜਜ਼ਬਾਤ ਹੈ ਜੋ ਖੂਨ ਵਿੱਚ ਵਹਿੰਦੀ ਹੈ। ਪਾਰਟੀ ਨੇ ਦੇਸ਼ ਲਈ ਆਪਣੇ ਕਈ ਨੇਤਾਵਾਂ ਦੀ ਕੁਰਬਾਨੀ ਦਿੱਤੀ ਹੈ। ਜੋ ਵੀ ਇਸ ਪਾਰਟੀ ਦਾ ਹਿੱਸਾ ਹੈ, ਉਸ ਨੂੰ ਪਾਰਟੀ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪੂਰੇ ਦਿਲ ਨਾਲ ਸਮਰਪਿਤ ਹੋਣਾ ਚਾਹੀਦਾ ਹੈ।

error: Content is protected !!