ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, FIR ਵੀ ਕੀਤੀ ਰੱਦ, ਜਾਣੋ ਪੂਰਾ ਮਾਮਲਾ

ਸੁਖਬੀਰ ਬਾਦਲ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, FIR ਵੀ ਕੀਤੀ ਰੱਦ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖਿਲਾਫ ਅੰਮ੍ਰਿਤਸਰ ‘ਚ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਜੁਲਾਈ 2021 ਵਿੱਚ FIR ਦਰਜ ਕੀਤੀ ਗਈ ਸੀ ।


ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ 1 ਜੁਲਾਈ 2021 ਨੂੰ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਇੱਕ ਪ੍ਰੈਸ ਕਾਨਫਰੰਸ ਵਿੱਚ ਬਿਆਸ ਦਰਿਆ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਲਾਏ ਸਨ। ਇਸ ਦੇ ਨਾਲ ਹੀ ਇਸ ਤੋਂ ਤੁਰੰਤ ਬਾਅਦ ਉਨ੍ਹਾਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨਾਲ ਬਿਆਸ ਦਰਿਆ ਦਾ ਦੌਰਾ ਵੀ ਕੀਤਾ।


ਜਿਸ ਤੋਂ ਬਾਅਦ ਪੁਲਿਸ ਨੇ ਉਸੇ ਦਿਨ ਸੁਖਬੀਰ ਸਿੰਘ ਬਾਦਲ ਖਿਲਾਫ ਆਈ.ਪੀ.ਸੀ. ਦੀ ਧਾਰਾ-269, 270, 188, 341, 506 ਅਤੇ 3 ਤਹਿਤ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਐਫ.ਆਈ.ਆਰ. ਦਰਜ ਕੀਤਾ ਗਿਆ ਸੀ।

ਇਸ ਵਿੱਚ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਸੀ।

ਜਿਸ ‘ਤੇ ਹਾਈਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 24 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਸੁਖਬੀਰ ਬਾਦਲ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਖਿਲਾਫ ਦਰਜ FIR ਰੱਦ ਕਰ ਦਿੱਤੀ ਹੈ।

error: Content is protected !!