ਰਾਜਪਾਲ ਨੇ ਲਿਖੀ ਚਿੱਠੀ… ਕਿਹਾ- ਬਹੁਤ ਹੋ ਗਿਆ, ਹੁਣ ਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀ ਸਿਫਾਰਸ਼ ਕਰਾਂਗਾ

ਰਾਜਪਾਲ ਨੇ ਲਿਖੀ ਚਿੱਠੀ… ਕਿਹਾ- ਬਹੁਤ ਹੋ ਗਿਆ, ਹੁਣ ਪੰਜਾਬ ‘ਚ ਰਾਸ਼ਟਰਪਤੀ ਸਾਸ਼ਨ ਲਾਉਣ ਦੀ ਸਿਫਾਰਸ਼ ਕਰਾਂਗਾ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਚਿੱਠੀ ਲਿਖੀ ਹੈ। ਇਸ ਪੱਤਰ ਵਿੱਚ ਉਨ੍ਹਾਂ ਮੁੱਖ ਮੰਤਰੀ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਉਹ ਇਸ ਪੱਤਰ ਅਤੇ ਹੋਰ ਪੱਤਰਾਂ ਦਾ ਤੁਰੰਤ ਜਵਾਬ ਦਿੰਦੇ ਹਨ ਤਾਂ ਉਨ੍ਹਾਂ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ।

ਰਾਜਪਾਲ ਨੇ ਚੇਤਾਵਨੀ ਦਿੱਤੀ ਕਿ ਸੰਵਿਧਾਨਕ ਮਸ਼ੀਨਰੀ ਦੀ ਅਸਫਲਤਾ ਦੀ ਰਿਪੋਰਟ ਵੀ ਉਨ੍ਹਾਂ ਦੇ ਪਾਸੋਂ ਭੇਜੀ ਜਾਵੇਗੀ ਅਤੇ ਉਹ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ।


ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਰਾਜਪਾਲ ਵੱਲੋਂ ਮੰਗੀ ਗਈ ਸੂਚਨਾ ਨਾ ਦੇਣਾ ਸਪੱਸ਼ਟ ਤੌਰ ‘ਤੇ ਸੰਵਿਧਾਨਕ ਫਰਜ਼ ਦੀ ਉਲੰਘਣਾ ਹੈ, ਅਜਿਹਾ ਨਾ ਕਰਨ ‘ਤੇ ਮੇਰੇ ਕੋਲ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਕਾਰਵਾਈ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਰਹੇਗਾ। ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਜੂਨ ‘ਚ ਹੋਏ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ‘ਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਦਾ ਦੋਸ਼ ਲਗਾਇਆ ਸੀ।

error: Content is protected !!