ਰਾਜਪਾਲ ਪੁਰੋਹਿਤ ਉਤੇ ਮੁੱਖ ਮੰਤਰੀ ਮਾਨ ਦਾ ਜਵਾਬੀ ਹਮਲਾ, ਕਿਹਾ, ਤੁਸੀਂ ਪੰਜਾਬ ਦੇ ਗਵਰਨਰ ਹੋ, ਕਦੇ ਸੂਬੇ ਦੇ ਮੁੱਦਿਆਂ ਬਾਰੇ ਗੱਲ ਕੀਤੀ?

ਰਾਜਪਾਲ ਪੁਰੋਹਿਤ ਉਤੇ ਮੁੱਖ ਮੰਤਰੀ ਮਾਨ ਦਾ ਜਵਾਬੀ ਹਮਲਾ, ਕਿਹਾ, ਤੁਸੀਂ ਪੰਜਾਬ ਦੇ ਗਵਰਨਰ ਹੋ, ਕਦੇ ਸੂਬੇ ਦੇ ਮੁੱਦਿਆਂ ਬਾਰੇ ਗੱਲ ਕੀਤੀ?


ਵੀਓਪੀ ਬਿਊਰੋ, ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਸਥਾਪਿਤ ਕਰਨ ਲਈ ਕਹਿਣ ਬਾਰੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਦੇ ਮਾਮਲੇ ਵਿਚ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬੀ ਹਮਲਾ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਪ੍ਰੈੱਸਕਾਨਫਰੰਸ ਰਾਹੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਉੱਤੇ ਜਵਾਬੀ ਨਿਸ਼ਾਨੇ ਸਾਧੇ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਕੋਲੋਂ ਸਵਾਲ ਪੁੱਛਿਆ ਕਿ ਕੀ ਤੁਸੀਂ ਪੰਜਾਬ ਨਾਲ ਕਦੇ ਖੜ੍ਹੇ ਹੋ?


ਪ੍ਰੈਸ ਕਾਨਫਰੰਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਸਾਹਿਬ ਤੁਹਾਡੀਆਂ ਚਿੱਠੀਆਂ ਦਾ ਜਵਾਬ ਦੇਵਾਂਗੇ। ਕੁਝ ਸਮਾਂ ਲਗਦਾ ਹੈ। ਉਨ੍ਹਾਂ ਕਿਹਾ- ਗਵਰਨਰ ਸਾਬ੍ਹ ਆਰਡੀਐਫ ਦਾ ਪੈਸਾ ਕੇਂਦਰ ਸਰਕਾਰ ਕੋਲ ਫਸਿਆ ਹੋਇਆ ਹੈ, ਕੀ ਤੁਸੀਂ ਪੰਜਾਬ ਦਾ ਪੈਸਾ ਲੈਣ ਲਈ ਕੇਂਦਰ ਕੋਲ ਚੱਲੋਗੇ?, ਤੁਸੀਂ ਕਦੇ ਮੈਨੂੰ ਕਿਸਾਨਾਂ ਬਾਰੇ ਪੁੱਛਿਆ?, ਕਦੇ ਕਿਹਾ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਕਰਵਾ ਦਿੰਦੇ ਹਾਂ…ਤੁਸੀਂ ਕਦੇ ਪੰਜਾਬ ਨਾਲ ਖੜ੍ਹੇ? ਤੁਸੀਂ ਪੰਜਾਬ ਦੇ ਗਵਰਨਰ ਹੋ…ਤੁਸੀਂ ਕਦੇ ਪੰਜਾਬ ਯੂਨੀਵਰਸਿਟੀ ਬਾਰੇ ਕਦੇ ਮੇਰੇ ਨਾਲ ਗੱਲ ਕੀਤੀ…ਸਾਡਾ ਵਰਸਾ ਜੋੜਿਆ ਹੋਇਆ ਹੈ ਪੰਜਾਬ ਯੂਨੀਵਰਸਿਟੀ ਨਾਲ…ਤੁਸੀਂ ਕਿਸ ਦੀ ਪੈਰਵੀਂ ਕਰ ਰਹੇ ਹੋ ਗਵਰਨਰ ਸਾਬ੍ਹ…?


ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ। ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸੰਵਿਧਾਨਕ ਕਾਰਵਾਈ ਤਹਿਤ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਰਾਜ ਸਰਕਾਰ ਰਾਜ ਭਵਨ ਵੱਲੋਂ ਮੰਗੀ ਗਈ ਸੂਚਨਾ ਨਹੀਂ ਦੇ ਰਹੀ। ਇਹ ਸੰਵਿਧਾਨਕ ਫਰਜ਼ ਦਾ ਅਪਮਾਨ ਹੈ। ਇਸ ਮਾਮਲੇ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਨੂੰ ਰਾਜਪਾਲ ਦੀਆਂ ਚਿੱਠੀਆਂ ਦੇ ਜਵਾਬ ਦੇਣੇ ਚਾਹੀਦੇ ਹਨ।

error: Content is protected !!