ਯੁਵਰਾਜ ਸਿੰਘ ਦੇ ਘਰ ਆਈ ਨੰਨ੍ਹੀ ਪਰੀ, ਸੋਸ਼ਲ ਮੀਡੀਆ ਉਤੇ ਪਤਨੀ ਹੇਜ਼ਲ ਤੇ ਦੋਵੇਂ ਬੱਚਿਆਂ ਨਾਲ ਸਾਂਝੀ ਕੀਤੀ ਤਸਵੀਰ

ਯੁਵਰਾਜ ਸਿੰਘ ਦੇ ਘਰ ਆਈ ਨੰਨ੍ਹੀ ਪਰੀ, ਸੋਸ਼ਲ ਮੀਡੀਆ ਉਤੇ ਪਤਨੀ ਹੇਜ਼ਲ ਤੇ ਦੋਵੇਂ ਬੱਚਿਆਂ ਨਾਲ ਸਾਂਝੀ ਕੀਤੀ ਤਸਵੀਰ


ਵੀਓਪੀ ਬਿਊਰੋ, ਨਵੀਂ ਦਿੱਲੀ : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਘਰ ਨੰਨ੍ਹੀ ਪਰੀ ਆਈ ਹੈ। ਉਹ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਨੇ ਧੀ ਨੂੰ ਜਨਮ ਦਿੱਤਾ ਹੈ। ਇਸ ਦਿੱਗਜ ਕ੍ਰਿਕਟਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ। ਯੁਵਰਾਜ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦੇ ਘਰ ਇਕ ਬੱਚੀ ਨੇ ਜਨਮ ਲਿਆ ਹੈ ਅਤੇ ਉਹ ਪਿਤਾ ਬਣ ਗਏ ਹਨ।


ਯੁਵਰਾਜ ਸਿੰਘ ਨੇ ਆਪਣੀ ਪਤਨੀ ਹੇਜ਼ਲ ਕੀਚ ਨਾਲ ਸੋਸ਼ਲ ਮੀਡੀਆ ‘ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਦੋਵੇਂ ਆਪਣੇ ਬੱਚਿਆਂ ਨਾਲ ਨਜ਼ਰ ਆ ਰਹੇ ਹਨ। ਸਾਲ 2016 ਵਿਚ ਯੁਵਰਾਜ ਸਿੰਘ ਅਤੇ ਹੇਜ਼ਲ ਕੀਚ ਦਾ ਵਿਆਹ ਹੋਇਆ ਸੀ। ਇਸ ਤੋਂ ਪਹਿਲਾਂ ਯੁਵਰਾਜ ਸਿੰਘ ਜਨਵਰੀ 2022 ‘ਚ ਬੇਟੇ ਦੇ ਪਿਤਾ ਬਣੇ ਸਨ। ਇਸ ਤੋਂ ਪਹਿਲਾਂ ਯੁਵਰਾਜ ਸਿੰਘ ਅਤੇ ਹੇਜ਼ਲ ਦੀ ਲਵ ਸਟੋਰੀ ਵੀ ਸੁਰਖੀਆਂ ‘ਚ ਰਹੀ ਸੀ।

ਹੇਜ਼ਲ ਨਾਲ ਵਿਆਹ ਕਰਨ ਲਈ ਯੁਵਰਾਜ ਨੂੰ ਕਾਫੀ ਸੰਘਰਸ਼ ਕਰਨਾ ਪਿਆ ਸੀ। ਇਕ ਇੰਟਰਵਿਊ ‘ਚ ਯੁਵਰਾਜ ਨੇ ਦੱਸਿਆ ਸੀ ਕਿ ਹੇਜ਼ਲ ਨੇ ਕਰੀਬ 3 ਮਹੀਨੇ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਫਰੈਂਡ ਰਿਕਵੈਸਟ ਸਵੀਕਾਰ ਕੀਤੀ ਸੀ। ਹੇਜ਼ਲ ਕੀਚ ਕਈ ਫਿਲਮਾਂ ‘ਚ ਨਜ਼ਰ ਆ ਚੁੱਕੀ ਹੈ। ਉਹ ਸਲਮਾਨ ਖਾਨ ਦੀ ਫਿਲਮ ਬਾਡੀਗਾਰਡ ਵਿਚ ਵੀ ਨਜ਼ਰ ਆਈ ਸੀ। ਇਸ ਫਿਲਮ ‘ਚ ਉਨ੍ਹਾਂ ਨੇ ਕਰੀਨਾ ਕਪੂਰ ਦੀ ਦੋਸਤ ਦਾ ਕਿਰਦਾਰ ਨਿਭਾਇਆ ਸੀ।

error: Content is protected !!