ਦਿੱਲੀ ‘ਚ G-20 ਦੀ ਬੈਠਕ ਤੋਂ ਪਹਿਲਾਂ ਵੱਡੀ ਖਬਰ, ਖਾਲਿਸਤਾਨੀ ਸਮਰਥਕਾਂ ਨੇ ਮੈਟਰੋ ਸਟੇਸ਼ਨਾਂ ‘ਤੇ ਲਿਖੇ ਸਿੱਖ ਫਾਰ ਜਸਟਿਸ ਦੇ ਨਾਅਰੇ

ਦਿੱਲੀ ‘ਚ G-20 ਦੀ ਬੈਠਕ ਤੋਂ ਪਹਿਲਾਂ ਵੱਡੀ ਖਬਰ, ਖਾਲਿਸਤਾਨੀ ਸਮਰਥਕਾਂ ਨੇ ਮੈਟਰੋ ਸਟੇਸ਼ਨਾਂ ‘ਤੇ ਲਿਖੇ ਸਿੱਖ ਫਾਰ ਜਸਟਿਸ ਦੇ ਨਾਅਰੇ

ਨਵੀਂ ਦਿੱਲੀ (ਵੀਓਪੀ ਬਿਊਰੋ) ਦਿੱਲੀ ਵਿਚ ਜੀ-20 ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ, ਰਾਜਧਾਨੀ ਵਿਚ ਕਈ ਵਿਦੇਸ਼ੀ ਮਹਿਮਾਨ ਪਹੁੰਚ ਚੁੱਕੇ ਹਨ। ਹੁਣ ਉਸ ਵੱਡੇ ਪ੍ਰੋਗਰਾਮ ਤੋਂ ਪਹਿਲਾਂ ਹੀ ਦੇਸ਼ ਵਿਰੋਧੀ ਅਨਸਰਾਂ ਨੇ ਦਿੱਲੀ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ ਹੈ। ਅੱਤਵਾਦੀ ਸੰਗਠਨ SFJ ਨਾਲ ਜੁੜੇ ਕੁਝ ਲੋਕਾਂ ਨੇ ਦਿੱਲੀ ਦੇ ਪੰਜ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਲਿਖੇ ਹਨ। ਇਸ ਘਟਨਾ ਤੋਂ ਬਾਅਦ SFJ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ।

ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਨਾਅਰਿਆਂ ਨੂੰ ਮਿਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਮੈਟਰੋ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਮਾਮਲਾ ਦਰਜ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਸਿੱਖ ਫਾਰ ਜਸਟਿਸ ਦੇ ਭਗੌੜੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਕਈ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਨਾਅਰੇ ਲਿਖੇ ਦਿਖਾਈ ਦੇ ਰਹੇ ਹਨ।

ਇਹ ਪਹਿਲੀ ਵਾਰ ਨਹੀਂ ਹੈ ਕਿ ਖਾਲਿਸਤਾਨੀ ਸਾਜ਼ਿਸ਼ ਸਾਹਮਣੇ ਆਈ ਹੋਵੇ, ਇਸ ਤੋਂ ਪਹਿਲਾਂ ਵੀ ਦਿੱਲੀ ਵਿੱਚ ਅਜਿਹੇ ਪੋਸਟਰ ਦੇਖੇ ਜਾ ਚੁੱਕੇ ਹਨ। ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੌਰਾਨ ਵੀ ਖਾਲਿਸਤਾਨੀ ਅਚਾਨਕ ਕਾਫੀ ਸਰਗਰਮ ਹੋ ਗਏ ਸਨ।

error: Content is protected !!